Thu,Jul 16,2020 | 10:37:06pm
HEADLINES:

India

ਨਾਗਰਿਕਤਾ ਸੋਧ ਬਿੱਲ ਦਾ ਅਕਾਲੀ ਦਲ ਨੇ ਕੀਤਾ ਸਮਰਥਨ, ਬਸਪਾ-ਐੱਨਸੀਪੀ-ਟੀਆਰਐੱਸ ਵਿਰੋਧ 'ਚ

ਨਾਗਰਿਕਤਾ ਸੋਧ ਬਿੱਲ ਦਾ ਅਕਾਲੀ ਦਲ ਨੇ ਕੀਤਾ ਸਮਰਥਨ, ਬਸਪਾ-ਐੱਨਸੀਪੀ-ਟੀਆਰਐੱਸ ਵਿਰੋਧ 'ਚ

ਮੋਦੀ ਸਰਕਾਰ ਵੱਲੋਂ ਲਿਆਇਆ ਗਿਆ ਨਾਗਰਿਕਤਾ ਸੋਧ ਬਿੱਲ ਭਾਰੀ ਵਿਰੋਧ ਦੇ ਬਾਵਜੂਦ ਲੋਕਸਭਾ ਵਿੱਚ ਪਾਸ ਹੋ ਗਿਆ। ਇਸਦੇ ਪੱਖ 'ਚ ਲੋਕਸਭਾ 'ਚ 311, ਜਦਕਿ ਵਿਰੋਧ 80 ਵੋਟਾਂ ਪਈਆਂ। 2 ਸਾਂਸਦਾਂ ਵਾਲੇ ਅਕਾਲੀ ਦਲ, ਸ਼ਿਵਸੈਨਾ, ਜੇਡੀਯੂ ਨੇ ਨਾਗਰਿਕਤਾ ਸੋਧ ਬਿੱਲ ਦੇ ਸਮਰਥਨ ਵਿੱਚ ਵੋਟ ਕੀਤੇ।

ਦੂਜੇ ਪਾਸੇ ਬਸਪਾ, ਤ੍ਰਿਣਮੂਲ ਕਾਂਗਰਸ, ਕਾਂਗਰਸ, ਐੱਨਸੀਪੀ, ਟੀਆਰਐੱਸ, ਐੱਸਪੀ ਆਦਿ ਸਮੇਤ 11 ਵਿਰੋਧੀ ਧਿਰ ਦੀਆਂ ਪਾਰਟੀਆਂ ਨੇ ਇਸ ਬਿੱਲ ਨੂੰ ਗੈਰ ਸੰਵਿਧਾਨਕ ਦੱਸਿਆ ਤੇ ਲੋਕਸਭਾ ਵਿੱਚ ਇਸਦਾ ਵਿਰੋਧ ਕੀਤਾ। ਉਨ੍ਹਾਂ ਨੇ ਮੁਸਲਿਮ ਸ਼ਰਨਾਰਥੀਆਂ ਨੂੰ ਇਸ ਬਿੱਲ 'ਚੋਂ ਬਾਹਰ ਕੀਤੇ ਜਾਣ 'ਤੇ ਇਤਰਾਜ਼ ਪ੍ਰਗਟ ਕੀਤਾ।

ਵਿਰੋਧੀ ਪਾਰਟੀਆਂ ਨੇ ਨਾਗਰਿਕਤਾ ਸੋਧ ਬਿੱਲ 'ਚ ਮੁਸਲਮਾਨ ਭਾਈਚਾਰੇ ਨੂੰ ਸ਼ਾਮਲ ਨਾ ਕੀਤੇ ਜਾਣ ਦਾ ਵਿਰੋਧ ਕਰਦਿਆਂ ਇਸਨੂੰ ਸੰਵਿਧਾਨ ਦੀ ਮੂਲ ਭਾਵਨਾ ਦੇ ਖਿਲਾਫ ਦੱਸਿਆ। ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀ ਧਿਰ ਦੀਆਂ ਪਾਰਟੀਆਂ ਦੇ ਇਤਰਾਜ਼ਾਂ ਨੂੰ ਰੱਦ ਕਰਦਿਆਂ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਕੀਤੀਆਂ ਤਰਮੀਮਾਂ ਦਾ ਜ਼ਿਕਰ ਕੀਤਾ।

ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਬਿੱਲ ਦੇ ਵਿਰੋਧ ਵਿੱਚ ਇੰਡੀਅਨ ਯੂਨੀਅਨ ਮੁਸਲਿਮ ਲੀਗ ਦੇ ਸਾਂਸਦਾਂ ਨੇ ਸੰਸਦ ਭਵਨ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ। ਸਰਬ ਭਾਰਤ ਸਾਂਝਾ ਜਮਹੂਰੀ ਮੁਹਾਜ਼ ਨੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ। ਇਸ ਬਿੱਲ ਦੇ ਵਿਰੋਧ ਵਿੱਚ ਅਸਮ ਵਿੱਚ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਤ੍ਰਿਪੁਰਾ ਵਿੱਚ ਵੀ ਕਈ ਆਦੀਵਾਸੀ ਸੰਗਠਨਾਂ ਨੇ ਇਸ ਬਿੱਲ ਖਿਲਾਫ ਪ੍ਰਦਰਸ਼ਨ ਕੀਤੇ।

Comments

Leave a Reply