Fri,Jan 18,2019 | 10:13:53pm
HEADLINES:

India

ਦਲਿਤ ਦੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਦੋਸ਼, ਕੇਂਦਰੀ ਭਾਜਪਾ ਮੰਤਰੀ 'ਤੇ ਕੇਸ ਦਰਜ

ਦਲਿਤ ਦੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਦੋਸ਼, ਕੇਂਦਰੀ ਭਾਜਪਾ ਮੰਤਰੀ 'ਤੇ ਕੇਸ ਦਰਜ

ਬਿਹਾਰ ਵਿੱਚ ਇੱਕ ਦਲਿਤ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟ ਮੁਤਾਬਕ, ਪਟਨਾ ਜ਼ਿਲੇ ਦੇ ਦਾਨਾਪੁਰ ਪੁਲਸ ਥਾਣੇ ਦੇ ਮੁਖੀ ਸੰਦੀਪ ਕੁਮਾਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਤੇ ਜਨਜਾਤੀ ਵਿਸ਼ੇਸ਼ ਅਦਾਲਤ ਦੇ ਆਦੇਸ਼ 'ਤੇ 2 ਫਰਵਰੀ ਨੂੰ ਗਿਰੀਰਾਜ ਸਿੰਘ ਤੇ 32 ਹੋਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। 

ਪੁਲਸ ਨੂੰ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਸ਼ਿਕਾਇਤ ਕਰਨ ਵਾਲੇ ਨੇ ਅਦਾਲਤ ਵਿੱਚ ਇੱਕ ਪਟੀਸ਼ਨ ਦਾਖਲ ਕੀਤੀ ਸੀ।

ਅਸੋਪੁਰ ਪਿੰਡ ਦੇ ਰਹਿਣ ਵਾਲੇ ਰਾਮ ਨਾਰਾਇਣ ਪ੍ਰਸਾਦ ਨੇ ਦੋਸ਼ ਲਗਾਇਆ ਕਿ ਦੋਸ਼ੀ ਨੇ ਉਨਾਂ ਦੀ ਦੋ ਏਕੜ ਛੇ ਡੈਸੀਮਲ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ। ਉਨਾਂ ਦੱਸਿਆ ਕਿ ਵਿਰੋਧ ਕਰਨ 'ਤੇ ਉਸਦੇ ਨਾਲ ਮਾੜਾ ਵਿਵਹਾਰ ਕੀਤਾ ਗਿਆ।

ਥਾਣਾ ਮੁਖੀ ਨੇ ਮੀਡੀਆ ਨੂੰ ਦੱਸਿਆ ਕਿ ਅਦਾਲਤ ਦੇ ਆਦੇਸ਼ ਮੁਤਾਬਕ, ਆਈਪੀਸੀ ਤੇ ਐਸਸੀ-ਐਸਟੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਭਾਜਪਾ ਮੰਤਰੀ ਗਿਰੀਰਾਜ ਸਿੰਘ ਨੇ ਟਵੀਟ ਰਾਹੀਂ ਕਿਹਾ ਕਿ ਮੈਂ ਇਸ ਮਾਮਲੇ ਨਾਲ ਜੁੜੇ ਸਾਰੇ ਤੱਥ ਜਾਣੇ ਬਿਨਾਂ ਕੁਝ ਨਹੀਂ ਕਹਾਂਗਾ। ਹਾਲਾਂਕਿ ਅਦਾਲਤ ਨੂੰ ਪੂਰਾ ਸਹਿਯੋਗ ਕਰਨ ਦਾ ਮੈਂ ਭਰੋਸਾ ਦਿੰਦਾ ਹਾਂ।

 

 

Comments

Leave a Reply