Tue,Sep 17,2019 | 04:53:13am
HEADLINES:

India

'ਈਵੀਐੱਮ ਮੁੱਦੇ 'ਤੇ ਮੈਨੂੰ ਸੁਪਰੀਮ ਕੋਰਟ ਤੇ ਚੋਣ ਕਮਿਸ਼ਨ ਤੋਂ ਕੋਈ ਉਮੀਦ ਨਹੀਂ'

'ਈਵੀਐੱਮ ਮੁੱਦੇ 'ਤੇ ਮੈਨੂੰ ਸੁਪਰੀਮ ਕੋਰਟ ਤੇ ਚੋਣ ਕਮਿਸ਼ਨ ਤੋਂ ਕੋਈ ਉਮੀਦ ਨਹੀਂ'

ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸੇ) ਦੇ ਪ੍ਰਧਾਨ ਰਾਜ ਠਾਕਰੇ ਨੇ ਇੱਕ ਵਾਰ ਈਵੀਐੱਮ ਦੀ ਭਰੋਸੇ ਯੋਗਤਾ 'ਤੇ ਸਵਾਲ ਚੁੱਕੇ ਹਨ। ਮਹਾਰਾਸ਼ਟਰ ਵਿੱਚ ਹੋਣ ਜਾ ਰਹੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੇ ਈਵੀਐੱਮ ਦੀ ਜਗ੍ਹਾ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਏ ਜਾਣ ਦੀ ਮੰਗ ਕੀਤੀ ਹੈ।

ਰਾਜ ਠਾਕਰੇ 31 ਜੁਲਾਈ ਨੂੰ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜ ਠਾਕਰੇ ਨੇ ਕਿਹਾ ਕਿ ਉਹ ਈਵੀਐੱਮ ਖਿਲਾਫ ਮਹਾਰਾਸ਼ਟਰ ਵਿੱਚ ਪ੍ਰਦਰਸ਼ਨ ਕਰਨ ਜਾ ਰਹੇ ਹਨ।

ਜਦੋਂ ਰਾਜ ਠਾਕਰੇ ਤੋਂ ਪੁੱਛਿਆ ਗਿਆ ਕਿ ਕੀ ਉਹ ਈਵੀਐੱਮ ਖਿਲਾਫ ਕੋਰਟ ਜਾਣਗੇ ਤਾਂ ਇਸ 'ਤੇ ਉਨ੍ਹਾਂ ਕਿਹਾ, ''ਨਹੀਂ, ਮੈਨੂੰ ਹਾਈਕੋਰਟ, ਸੁਪਰੀਮ ਕੋਰਟ ਤੇ ਚੋਣ ਕਮਿਸ਼ਨ ਤੋਂ ਕੋਈ ਉਮੀਦ ਨਹੀਂ ਹੈ।''

ਇਸ ਤੋਂ ਪਹਿਲਾਂ ਵੀ ਰਾਜ ਠਾਕਰੇ ਚੋਣ ਕਮਿਸ਼ਨ ਅੱਗੇ ਮੰਗ ਕਰ ਚੁੱਕੇ ਹਨ ਕਿ ਮਹਾਰਾਸ਼ਟਰ ਵਿੱਚ ਹੋਣ ਜਾ ਰਹੀਆਂ ਵਿਧਾਨਸਭਾ ਚੋਣਾਂ ਈਵੀਐੱਮ ਦੀ ਜਗ੍ਹਾ ਬੈਲੇਟ ਪੇਪਰ ਰਾਹੀਂ ਕਰਾਈਆਂ ਜਾਣ।

ਜ਼ਿਕਰਯੋਗ ਹੈ ਕਿ ਬਸਪਾ ਮੁਖੀ ਕੁਮਾਰੀ ਮਾਇਆਵਤੀ, ਐੱਨਸੀਪੀ ਆਗੂ ਸ਼ਰਦ ਪਵਾਰ, ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ, ਸਪਾ ਦੇ ਅਖਿਲੇਸ਼ ਯਾਦਵ, ਟੀਡੀਪੀ ਮੁਖੀ ਚੰਦਰ ਬਾਬੂ ਨਾਇਡੂ ਸਮੇਤ ਵਿਰੋਧੀ ਧਿਰ ਦੀਆਂ ਪਾਰਟੀਆਂ ਦੇ ਆਗੂ ਈਵੀਐੱਮ 'ਚ ਹੇਰਾਫੇਰੀ ਕੀਤੇ ਜਾਣ ਦੇ ਦੋਸ਼ ਲਗਾ ਚੁੱਕੇ ਹਨ। ਇਨ੍ਹਾਂ ਆਗੂਆਂ ਵੱਲੋਂ ਚੋਣਾਂ ਈਵੀਐੱਮ ਦੀ ਜਗ੍ਹਾ ਬੈਲੇਟ ਪੇਪਰ ਰਾਹੀਂ ਕਰਾਉਣ ਦੀ ਵਾਰ-ਵਾਰ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਸੱਤਾਧਾਰੀ ਪਾਰਟੀ ਭਾਜਪਾ ਅਤੇ ਚੋਣ ਕਮਿਸ਼ਨ ਈਵੀਐੱਮ ਦੀ ਹਮਾਇਤ ਕਰ ਰਹੇ ਹਨ।

Comments

Leave a Reply