Sat,May 25,2019 | 01:16:18pm
HEADLINES:

India

ਅੰਤਮ ਫੈਸਲਾ ਆਉਣ ਤੱਕ ਐੱਸਸੀ-ਐੱਸਟੀ ਕਰਮਚਾਰੀਆਂ ਨੂੰ ਦਿੱਤਾ ਜਾ ਸਕੇਗਾ ਪ੍ਰਮੋਸ਼ਨ 'ਚ ਰਿਜ਼ਰਵੇਸ਼ਨ

ਅੰਤਮ ਫੈਸਲਾ ਆਉਣ ਤੱਕ ਐੱਸਸੀ-ਐੱਸਟੀ ਕਰਮਚਾਰੀਆਂ ਨੂੰ ਦਿੱਤਾ ਜਾ ਸਕੇਗਾ ਪ੍ਰਮੋਸ਼ਨ 'ਚ ਰਿਜ਼ਰਵੇਸ਼ਨ

ਅਨੁਸੂਚਿਤ ਜਾਤੀ ਤੇ ਅਨੁਸੂਚਿਤ ਜਨਜਾਤੀ (ਐੱਸਸੀ-ਐੱਸਟੀ) ਕਰਮਚਾਰੀਆਂ ਨੂੰ ਪ੍ਰਮੋਸ਼ਨ ਵਿੱਚ ਰਿਜ਼ਰਵੇਸ਼ਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ 'ਤੇ ਟਿੱਪਣੀ ਕਰਦੇ ਹੋਏ ਕੋਰਟ ਨੇ ਕਿਹਾ ਕਿ ਇਹ ਮਾਮਲਾ ਸੰਵਿਧਾਨਕ ਬੈਂਚ ਦੇ ਕੋਲ ਹੈ ਅਤੇ ਜਦੋਂ ਤੱਕ ਇਸ 'ਤੇ ਅੰਤਮ ਫੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਕੇਂਦਰ ਸਰਕਾਰ ਕਾਨੂੰਨ ਮੁਤਾਬਕ ਪ੍ਰਮੋਸ਼ਨ ਵਿੱਚ ਰਿਜ਼ਰਵੇਸ਼ਨ ਲਾਗੂ ਕਰ ਸਕਦੀ ਹੈ।
 
ਸਰਕਾਰ ਵੱਲੋਂ ਐਡੀਸ਼ਨਲ ਸਾਲੀਸਟਰ ਜਨਰਲ (ਐੱਸਐੱਸਜੀ) ਮਨਿੰਦਰ ਸਿੰਘ ਨੇ ਸੁਪਰੀਮ ਕੋਰਟ ਨੇ ਕਿਹਾ ਕਿ ਕਰਮਚਾਰੀਆਂ ਨੂੰ ਪ੍ਰਮੋਸ਼ਨ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅਲੱਗ-ਅਲੱਗ ਹਾਈਕੋਰਟ ਦੇ ਫੈਸਲਿਆਂ ਕਰਕੇ ਇਹ ਪ੍ਰਮੋਸ਼ਨ ਰੁੱਕ ਗਈ ਹੈ। ਇਸ 'ਤੇ ਕੋਰਟ ਨੇ ਕਿਹਾ ਕਿ ਸਰਕਾਰ ਆਖਰੀ ਫੈਸਲਾ ਆਉਣ ਤੋਂ ਪਹਿਲਾਂ ਤੱਕ ਕਾਨੂੰਨ ਮੁਤਾਬਕ ਐੱਸਸੀ-ਐੱਸਟੀ ਕਰਮਚਾਰੀਆਂ ਨੂੰ ਪ੍ਰਮੋਸ਼ਨ ਵਿੱਚ ਰਾਖਵਾਂਕਰਨ ਦੇ ਸਕਦੀ ਹੈ।
 
ਸੁਪਰੀਮ ਕੋਰਟ ਨੇ ਤਿੰਨ ਸਾਲ ਪਹਿਲਾਂ ਉੱਤਰ ਪ੍ਰਦੇਸ਼ ਵਿੱਚ ਪ੍ਰਮੋਸ਼ਨ ਵਿੱਚ ਰਾਖਵਾਂਕਰਨ ਦੇਣ ਦੀ ਵਿਵਸਥਾ ਨੂੰ ਰੱਦ ਕਰ ਦਿੱਤਾ ਸੀ। ਪ੍ਰਮੋਸ਼ਨ 'ਚ ਰਾਖਵਾਂਕਰਨ ਦਿੱਤੇ ਜਾਣ ਦੀ ਵਿਵਸਥਾ ਉਸ ਸਮੇਂ ਦੀ ਬਸਪਾ ਸਰਕਾਰ ਨੇ ਕੀਤੀ ਸੀ। ਕੋਰਟ ਵੱਲੋਂ ਇਸ ਵਿਵਸਥਾ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਪ੍ਰਮੋਟ ਹੋਏ ਐੱਸਸੀ-ਐੱਸਟੀ ਕਰਮਚਾਰੀਆਂ ਨੂੰ ਡਿਮੋਟ ਕਰ ਦਿੱਤਾ ਗਿਆ ਸੀ।
 
ਜ਼ਿਕਰਯੋਗ ਹੈ ਕਿ ਨੌਕਰੀਆਂ ਵਿੱਚ ਪ੍ਰਮੋਸ਼ਨ 'ਚ ਰਾਖਵੇਂਕਰਨ ਨੂੰ ਲੈ ਕੇ ਹਾਈਕੋਰਟ ਤੇ ਸੁਪਰੀਮ ਕੋਰਟ ਦੇ ਆਦੇਸ਼ ਕਾਰਨ ਕਈ ਵਿਭਾਗਾਂ ਵਿੱਚ ਸਰਕਾਰੀ ਕਰਮਚਾਰੀਆਂ ਨੂੰ ਪ੍ਰਮੋਸ਼ਨ ਨਹੀਂ ਮਿਲ ਰਿਹਾ ਸੀ। ਉਦੋਂ ਤੋਂ ਪ੍ਰਮੋਸ਼ਨ ਨੂੰ ਲੈ ਕੇ ਪਰੇਸ਼ਾਨ ਕਰਮਚਾਰੀ ਇੱਧਰ-ਉੱਧਰ ਭਟਕ ਰਹੇ ਹਨ।

 

Comments

Leave a Reply