Mon,Dec 09,2019 | 10:34:43am
HEADLINES:

Punjab

ਪੋਸਟ ਮੈਟ੍ਰਿਕ ਸਕਾਲਰਸ਼ਿਪ : ਵਿਦਿਆਰਥੀਆਂ ਲਈ ਬਸਪਾ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਪੋਸਟ ਮੈਟ੍ਰਿਕ ਸਕਾਲਰਸ਼ਿਪ : ਵਿਦਿਆਰਥੀਆਂ ਲਈ ਬਸਪਾ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੂਬਾ ਪੱਧਰੀ ਮੀਟਿੰਗ ਅੱਜ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੀ ਅਗਵਾਈ ਵਿੱਚ ਪਾਰਟੀ ਦੇ ਸੂਬਾ ਦਫਤਰ ਵਿੱਚ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਬਸਪਾ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀਕਾਨੂੰਗੋ ਨੇ ਕੀਤੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਵਿਦਿਆਰਥੀਆਂ ਨੂੰ ਹੋਣ ਵਾਲੀਆਂ ਮੁਸ਼ਕਿਲਾਂ ਬਾਰੇ ਵਿਚਾਰਿਆ ਗਿਆ। 

ਇਸ ਮੌਕੇ 'ਤੇ ਰਣਧੀਰ ਸਿੰਘ ਬੈਨੀਵਾਲ ਤੇ ਸ. ਜਸਵੀਰ ਸਿੰਘ ਗੜ੍ਹੀਕਾਨੂੰਗੋ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ 'ਤੇ ਸੁੱਤੀ ਪਈ ਹੈ। ਦੂਜੇ ਪਾਸੇ ਕੇਂਦਰ ਦੀ ਅਕਾਲੀ-ਭਾਜਪਾ ਸਰਕਾਰ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਕਰੋੜਾਂ ਰੁਪਏ ਦਾ ਫੰਡ ਦੱਬੀ ਬੈਠੀ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਨਾ ਮਿਲਣ ਕਾਰਨ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਹੁਜਨ ਸਮਾਜ ਪਾਰਟੀ ਨੇ ਸਮੁੱਚੇ ਪੰਜਾਬ ਦੇ ਵਿਦਿਆਰਥੀਆਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ ਕੀਤੀ ਹੈ, ਤਾਂਕਿ ਹਰੇਕ ਜਾਤੀ-ਧਰਮ ਦੇ ਵਿਦਿਆਰਥੀਆਂ ਦੀ ਮਦਦ ਕੀਤੀ ਜਾ ਸਕੀ। ਉਨ੍ਹਾਂ ਕਿਹਾ ਕਿ ਸਰਕਾਰੀ ਸ਼ਹਿ 'ਤੇ ਕਾਲਜਾਂ-ਯੂਨੀਵਰਸਿਟੀਆਂ ਵੱਲੋਂ ਜਾਣਬੁੱਝ ਕੇ ਵਿਦਿਆਰਥੀਆਂ ਅੱਗੇ ਮੁਸ਼ਕਿਲਾਂ ਖੜੀਆਂ ਕੀਤੀਆਂ ਜਾ ਰਹੀਆਂ ਹਨ। ਬਸਪਾ ਵੱਲੋਂ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕੀਤਾ ਜਾਵੇਗਾ। ਬਸਪਾ ਵੱਲੋਂ ਜ਼ਿਲ੍ਹੇ ਮੁਤਾਬਕ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਹੇਠ ਲਿਖੇ ਅਨੁਸਾਰ ਹਨ -

ਜਲੰਧਰ-ਕਪੂਰਥਲਾ : 94637-21701, 78375-61838, 98154-29615
ਨਵਾਂਸ਼ਹਿਰ : 94631-80300
ਹੁਸ਼ਿਆਰਪੁਰ : 99157-20572, 94643-86843
ਬਰਨਾਲਾ-ਸੰਗਰੂਰ : 94171-94899, 81463-36127
ਅੰਮ੍ਰਿਤਸਰ-ਤਰਨਤਾਰਨ : 98767-80809, 96460-29594
ਬਠਿੰਡਾ-ਮਾਨਸਾ : 98155-85241, 89680-56200
ਫਿਰੋਜ਼ਪੁਰ-ਫਰੀਦਕੋਟ-ਮੋਗਾ : 98721-55120
ਰੂਪਨਗਰ-ਮੋਹਾਲੀ-ਫਤਿਹਗੜ੍ਹ ਸਾਹਿਬ : 98159-65339
ਪਟਿਆਲਾ : 98557-22395, 96637-43216
ਲੁਧਿਆਣਾ : 98556-10071
ਮੁਕਤਸਰ-ਫਾਜ਼ਿਲਕਾ : 94173-58024

Comments

Leave a Reply