Sun,Jul 05,2020 | 05:37:25am
HEADLINES:

Punjab

ਭਗਵਾਨ ਵਾਲਮੀਕੀ ਆਸ਼ਰਮ ਪਹੁੰਚੇ ਬਸਪਾ ਆਗੂ, ਆਈਜੀ ਨਾਲ ਵੀ ਕੀਤੀ ਮੁਲਾਕਾਤ

ਭਗਵਾਨ ਵਾਲਮੀਕੀ ਆਸ਼ਰਮ ਪਹੁੰਚੇ ਬਸਪਾ ਆਗੂ, ਆਈਜੀ ਨਾਲ ਵੀ ਕੀਤੀ ਮੁਲਾਕਾਤ

ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕੀ ਆਸ਼ਰਮ ਦੇ ਮੁੱਖ ਸੇਵਾਦਾਰ ਸੰਤ ਗਿਰਧਾਰੀ ਨਾਥ ਤੇ ਇੱਕ ਹੋਰ ਸੇਵਾਦਾਰ ਦੀ ਗ੍ਰਿਫਤਾਰੀ ਅਤੇ ਹੋਰਾਂ ਖਿਲਾਫ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਦੋ ਮਹਿਲਾਵਾਂ ਵੱਲੋਂ ਬੰਧਕ ਬਣਾ ਕੇ ਸਰੀਰਕ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਗਈ ਸੀ, ਜਿਸ 'ਤੇ ਇਹ ਕਾਰਵਾਈ ਕੀਤੀ ਗਈ ਹੈ। ਦੂਜੇ ਪਾਸੇ ਆਸ਼ਰਮ ਨਾਲ ਜੁੜੀਆਂ ਸੰਗਤਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਸਿਆਸੀ ਦਬਾਅ ਹੇਠ ਕੀਤੀ ਗਈ ਹੈ। ਕੁਝ ਲੋਕ ਆਸ਼ਰਮ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ, ਜਿਸਦੇ ਤਹਿਤ ਹੀ ਇਹ ਝੂਠੀ ਕਾਰਵਾਈ ਕੀਤੀ ਗਈ।

ਇਸ ਮਾਮਲੇ ਨੂੰ ਲੈ ਕੇ ਪੈਦਾ ਹੋਏ ਹਾਲਾਤ ਨੂੰ ਦੇਖਣ ਲਈ ਬਸਪਾ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ 'ਚ ਬਸਪਾ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਕੁਮਾਰ, ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਤੇ ਸੂਬਾ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਨੂੰ ਸ਼ਾਮਲ ਕੀਤਾ ਗਿਆ।

ਬਸਪਾ ਦਾ ਇਹ ਵਫ਼ਦ 19 ਮਈ ਨੂੰ ਭਗਵਾਨ ਵਾਲਮੀਕੀ ਆਸ਼ਰਮ ਪਹੁੰਚਿਆ, ਜਿੱਥੇ ਇਨ੍ਹਾਂ ਆਗੂਆਂ ਨੇ ਸੰਗਤਾਂ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਬਸਪਾ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਕੁਮਾਰ ਨੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ। ਇਸ ਤੋਂ ਬਾਅਦ ਬਸਪਾ ਆਗੂ ਬਲਵਿੰਦਰ ਕੁਮਾਰ, ਮਨਜੀਤ ਸਿੰਘ ਅਟਵਾਲ, ਸਵਿੰਦਰ ਸਿੰਘ ਛੱਜਲਵੱਡੀ ਤੇ ਪਾਰਟੀ ਦੇ ਹੋਰ ਆਗੂ ਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਨੂੰ ਮਿਲੇ।

ਬਸਪਾ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਈਜੀ ਨੂੰ ਸੰਗਤਾਂ ਦੀਆਂ ਭਾਵਨਾਵਾਂ ਤੇ ਉਨ੍ਹਾਂ 'ਚ ਪੈਦਾ ਹੋਏ ਰੋਸ ਤੋਂ ਜਾਣੂ ਕਰਾਇਆ ਗਿਆ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੰਤ ਗਿਰਧਾਰੀ ਨਾਥ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰ ਮਿਲਣਾ ਚਾਹੁੰਦੇ ਸਨ, ਜਿਨ੍ਹਾਂ ਦੀ ਬਸਪਾ ਆਗੂਆਂ ਵੱਲੋਂ ਅਜਨਾਲਾ 'ਚ ਮੁਲਾਕਾਤ ਵੀ ਕਰਵਾਈ ਗਈ। ਇਸ ਦੌਰਾਨ ਬਸਪਾ ਆਗੂ ਵੀ ਸੰਤ ਗਿਰਧਾਰੀ ਨਾਥ ਨੂੰ ਮਿਲੇ ਤੇ ਉਨ੍ਹਾਂ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਲਈ।

ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਵਾਲਮੀਕੀ ਸਮਾਜ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਵੱਖ-ਵੱਖ ਜੱਥੇਬੰਦੀਆਂ ਵੱਲੋਂ ਇਸ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ। ਇਸੇ ਸਬੰਧ 'ਚ 20 ਮਈ ਨੂੰ ਕਰਤਾਰਪੁਰ ਸ਼ਹਿਰ 'ਚ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

Comments

Leave a Reply