Sat,Sep 19,2020 | 08:37:07am
HEADLINES:

Punjab

ਡਾ. ਅੰਬੇਡਕਰ ਤੇ ਪੈਰੀਅਰ ਬਾਰੇ ਇਤਰਾਜਯੋਗ ਟਿੱਪਣੀ ਕਰਨ ਵਾਲੇ ਰਾਮਦੇਵ ਖਿਲਾਫ ਸ਼ਿਕਾਇਤ ਦਰਜ

ਡਾ. ਅੰਬੇਡਕਰ ਤੇ ਪੈਰੀਅਰ ਬਾਰੇ ਇਤਰਾਜਯੋਗ ਟਿੱਪਣੀ ਕਰਨ ਵਾਲੇ ਰਾਮਦੇਵ ਖਿਲਾਫ ਸ਼ਿਕਾਇਤ ਦਰਜ

ਰਾਮਦੇਵ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਤੇ ਪੈਰੀਅਰ ਰਾਮਾਸਾਮੀ ਖਿਲਾਫ ਅਪਮਾਨਜਨਕ ਟਿੱਪਣੀ ਕੀਤੇ ਜਾਣ ਨੂੰ ਲੈ ਕੇ ਬਹੁਜਨ ਸਮਾਜ ਦੇ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧ ਵਿੱਚ ਰਾਮਦੇਵ ਖਿਲਾਫ ਕਾਰਵਾਈ ਲਈ ਡਾ. ਅੰਬੇਡਕਰ ਤੇ ਪੈਰੀਅਰ ਦੇ ਪੈਰੋਕਾਰਾਂ ਵੱਲੋਂ ਪੁਲਸ ਥਾਣਿਆਂ ਤੋਂ ਲੈ ਕੇ ਅਦਾਲਤਾਂ ਤੱਕ ਪਹੁੰਚ ਕਰਕੇ ਮਾਮਲੇ ਦਰਜ ਕਰਾਉਣ ਲਈ ਸ਼ਿਕਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਇੱਕ ਮੀਡੀਆ ਰਿਪੋਰਟ ਮੁਤਾਬਕ, ਇਸੇ ਲੜੀ ਤਹਿਤ ਲੁਧਿਆਣਾ ਨਗਰ ਨਿਗਮ ਦੇ ਸੈਨੇਟਰੀ ਸੁਪਰਵਾਈਜ਼ਰ ਰਾਜਕੁਮਾਰ ਨੇ ਅਦਾਲਤ ਵਿੱਚ ਰਾਮਦੇਵ ਖਿਲਾਫ ਫੌਜਦਾਰੀ ਸ਼ਿਕਾਇਤ ਦਰਜ ਕਰਵਾਈ ਹੈ। ਜਿਊਡੀਸ਼ੀਅਲ ਮੈਜਿਸਟ੍ਰੇਟ ਹਸਨਦੀਪ ਸਿੰਘ ਬਾਜਵਾ ਨੇ ਇਸ ਮਾਮਲੇ ਦੀ ਸੁਣਵਾਈ 12 ਦਸੰਬਰ ਨੂੰ ਤੈਅ ਕੀਤੀ ਹੈ। ਸ਼ਿਕਾਇਤ ਕਰਤਾ ਨੇ ਦੋਸ਼ ਲਗਾਇਆ ਹੈ ਕਿ ਰਾਮਦੇਵ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਤੇ ਦਲਿਤ ਸਮਾਜ ਖਿਲਾਫ ਅਪਮਾਨਜਨਕ ਟਿੱਪਣੀ ਕੀਤੀ ਹੈ। ਇਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

ਇਸੇ ਤਰ੍ਹਾਂ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੇ ਰਾਮਦੇਵ ਖਿਲਾਫ ਐੱਸਸੀ-ਐੱਸਟੀ ਐਕਟ ਤਹਿਤ ਮਾਮਲਾ ਦਰਜ ਕਰਾਉਣ ਦੀ ਮੰਗ ਨੂੰ ਲੈ ਕੇ ਉੱਤਰਾਖੰਡ ਦੇ ਹਰਿਦੁਆਰ ਤਹਿਤ ਜਵਾਲਾਪੁਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਖਬਰਾਂ ਮੁਤਾਬਕ, ਸ਼ਿਕਾਇਤ ਦੇਣ ਵਾਲਿਆਂ ਦਾ ਕਹਿਣਾ ਹੈ ਕਿ ਰਾਮਦੇਵ ਨੇ ਬਾਬਾ ਸਾਹਿਬ ਅੰਬੇਡਕਰ ਦੇ ਪੈਰੋਕਾਰਾਂ ਨੂੰ ਵਿਚਾਰਕ ਅੱਤਵਾਦੀ ਦੱਸਿਆ ਹੈ। ਨਾਲ ਹੀ ਪੈਰੀਅਰ ਰਾਮਾਸਾਮੀ ਖਿਲਾਫ ਵੀ ਅਪਮਾਨਜਕ ਟਿੱਪਣੀ ਕੀਤੀ ਹੈ।

ਉਨ੍ਹਾਂ ਮੰਗ ਕੀਤੀ ਕਿ ਰਾਮਦੇਵ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਇੰਜੀ. ਰਵੀ ਬਹਾਦਰ ਤੇ ਦਿਗਵਿਜੈ ਯਾਦਵ ਨੇ ਕਿਹਾ ਕਿ ਰਾਮਦੇਵ ਵੱਲੋਂ ਕੀਤੀਆਂ ਜਾ ਰਹੀਆਂ ਅਪਮਾਨਜਨਕ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੰਬੇਡਕਰਵਾਦੀਆਂ ਵੱਲੋਂ ਦਿੱਲੀ ਪੁਲਸ ਨੂੰ ਵੀ ਰਾਮਦੇਵ ਖਿਲਾਫ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ।

Comments

Leave a Reply