Tue,Dec 01,2020 | 08:24:37am
HEADLINES:

Punjab

ਭਾਜਪਾ ਤੇ ਕਾਂਗਰਸ ਸਰਕਾਰਾਂ ਖਿਲਾਫ ਦਲਿਤ ਜੱਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ

ਭਾਜਪਾ ਤੇ ਕਾਂਗਰਸ ਸਰਕਾਰਾਂ ਖਿਲਾਫ ਦਲਿਤ ਜੱਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ

ਯੂਪੀ ਦੇ ਹਾਥਰਸ 'ਚ ਦਲਿਤ ਲੜਕੀ ਨਾਲ ਗੈਂਗਰੇਪ-ਹੱਤਿਆ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦਿਆਂ ਨੂੰ ਲੈ ਕੇ 10 ਅਕਤੂਬਰ ਨੂੰ ਦਲਿਤ ਸਮਾਜ ਤੇ ਜੱਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਸਥਾਨਾਂ 'ਤੇ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਇਸ ਦੌਰਾਨ ਯੂਪੀ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਯੂਪੀ ਦੇ ਹਾਥਰਸ 'ਚ ਇੱਕ ਦਲਿਤ ਲੜਕੀ ਨਾਲ ਗੈਂਗਰੇਪ ਤੇ ਉਸਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਇਸ ਸਮੇਂ ਦੇਸ਼ਭਰ 'ਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਇਸੇ ਤਰ੍ਹਾਂ ਪੰਜਾਬ 'ਚ ਅਨੁਸੂਚਿਤ ਜਾਤੀ ਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਨਾ ਮਿਲਣ ਕਰਕੇ ਲੋਕਾਂ 'ਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਰਕਾਰ ਕੋਲੋਂ ਫੰਡ ਨਾ ਮਿਲਣ ਦੀ ਗੱਲ ਕਹਿ ਕੇ ਕਾਲਜਾਂ-ਯੂਨੀਵਰਸਿਟੀਆਂ ਦੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸਕੀਮ ਤਹਿਤ ਮੁਫਤ ਸਿੱਖਿਆ ਦੇਣ ਤੋਂ ਹੱਥ ਖੜੇ ਕਰ ਲਏ ਹਨ। ਇਸ ਕਰਕੇ ਲੱਖਾਂ ਐੱਸਸੀ-ਓਬੀਸੀ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ।

ਇਨ੍ਹਾਂ ਦੋਵੇਂ ਮੁੱਦਿਆਂ ਨੂੰ ਲੈ ਕੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ਦਿੰਦੇ ਹੋਏ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਸੀ। ਇਸਦੇ ਤਹਿਤ 10 ਅਕਤੂਬਰ ਨੂੰ ਦਲਿਤ ਸਮਾਜ ਨਾਲ ਸਬੰਧਤ ਜੱਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ ਅਤੇ ਯੂਪੀ ਦੀ ਭਾਜਪਾ ਤੇ ਪੰਜਾਬ ਦੀ ਕਾਂਗਰਸ ਸਰਕਾਰਾਂ ਖਿਲਾਫ ਰੋਸ ਦਾ ਪ੍ਰਗਟਾਵਾ ਕੀਤਾ।

Comments

Leave a Reply