Tue,Oct 20,2020 | 02:27:38am
HEADLINES:

Punjab

ਬਾਦਲਾਂ ਦੇ ਪਿੰਡ 'ਚ ਪ੍ਰਦਰਸ਼ਨ ਕਰ ਰਹੇ ਕਿਸਾਨ ਨੇ ਖਾ ਲਈ ਸਲਫਾਸ

ਬਾਦਲਾਂ ਦੇ ਪਿੰਡ 'ਚ ਪ੍ਰਦਰਸ਼ਨ ਕਰ ਰਹੇ ਕਿਸਾਨ ਨੇ ਖਾ ਲਈ ਸਲਫਾਸ

ਖੇਤੀ ਬਿੱਲਾਂ ਨੂੰ ਲੈ ਕੇ ਇਸ ਸਮੇਂ ਦੇਸ਼ ਭਰ 'ਚ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਮਾਮਲੇ ਨੂੰ ਲੈ ਕੇ ਅਕਾਲੀ ਦਲ ਨੂੰ ਵੀ ਕਿਸਾਨਾਂ ਦੇ ਭਾਰੀ ਗੁੱਸੇ ਦਾ ਸਾਹਮਣਾ ਕਰਨਾ ਪਿਆ ਹੈ। ਇੱਥੇ ਤੱਕ ਕਿ ਕਿਸਾਨ ਬਾਦਲਾਂ ਦੇ ਜੱਦੀ ਪਿੰਡ ਬਾਦਲ 'ਚ ਜਾ ਕੇ ਵੀ ਪ੍ਰਦਰਸ਼ਨ ਕਰ ਰਹੇ ਹਨ।

ਬੀਤੇ ਦਿਨੀਂ ਕਿਸਾਨਾਂ ਵੱਲੋਂ ਪਿੰਡ ਬਾਦਲ 'ਚ ਮੋਰਚਾ ਲਗਾਇਆ ਗਿਆ ਸੀ। ਇਸ ਦੌਰਾਨ ਇੱਕ ਕਿਸਾਨ ਨੇ ਸਲਫਾਸ ਖਾ ਲਈ, ਜਿਸ ਕਰਕੇ ਉਸਦੀ ਹਾਲਤ ਵਿਗੜ ਗਈ। ਉਸਨੂੰ ਪਹਿਲਾਂ ਸਿਵਲ ਹਸਪਤਾਲ ਬਾਦਲ 'ਚ ਦਾਖਲ ਕਰਾਇਆ ਗਿਆ, ਹਾਲਤ ਜ਼ਿਆਦਾ ਖਰਾਬ ਹੋਣ 'ਤੇ ਬਠਿੰਡਾ ਰੈਫਰ ਕਰ ਦਿੱਤਾ ਗਿਆ।

ਖਬਰਾਂ ਮੁਤਾਬਕ ਖੇਤੀ ਬਿੱਲਾਂ ਖਿਲਾਫ 17 ਸਤੰਬਰ ਨੂੰ ਕਿਸਾਨ ਪਿੰਡ ਬਾਦਲ 'ਚ ਪ੍ਰਦਰਸ਼ਨ ਕਰ ਰਹੇ ਸਨ। ਇਸੇ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਂਵਾਲੀ ਦੇ ਕਿਸਾਨ ਪ੍ਰੀਤਮ ਸਿੰਘ (55) ਨੇ ਸਲਫਾਸ ਦੀ ਗੋਲੀ ਨਿਗਲ ਲਈ। ਹਾਲਤ ਵਿਗੜਨ 'ਤੇ ਉਸਨੇ ਆਪਣੇ ਸਾਥੀ ਕਿਸਾਨਾਂ ਨੂੰ ਇਸਦੀ ਜਾਣਕਾਰੀ ਦਿੱੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਦਾਖਲ ਕਰਾਇਆ ਗਿਆ।

ਜ਼ਿਕਰਯੋਗ ਹੈ ਕਿ ਕਿਸਾਨ ਮੋਰਚੇ 'ਚ ਪੰਜਾਬ ਦੇ 5-6 ਜ਼ਿਲ੍ਹਿਆਂ ਤੋਂ ਹਜ਼ਾਰਾਂ ਕਿਸਾਨ ਖੇਤੀ ਆਰਡੀਨੈਂਸਾਂ ਖਿਲਾਫ ਮੋਰਚੇ 'ਤੇ ਡਟੇ ਹੋਏ ਹਨ। ਖੇਤੀ ਬਿੱਲਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਪੰਜਾਬ ਭਰ 'ਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Comments

Leave a Reply