Sat,Jun 23,2018 | 03:49:18am
HEADLINES:

Punjab

149 ਲਾਅ ਅਫਸਰ ਨਿਯੁਕਤ, ਅਨੁਸੂਚਿਤ ਜਾਤੀ ਵਰਗ ਦੇ ਸਿਰਫ 6

149 ਲਾਅ ਅਫਸਰ ਨਿਯੁਕਤ, ਅਨੁਸੂਚਿਤ ਜਾਤੀ ਵਰਗ ਦੇ ਸਿਰਫ 6

ਪੰਜਾਬ ਵਿੱਚ ਹਾਲ ਹੀ 'ਚ ਲਾਅ ਅਫਸਰਾਂ ਦੀ ਨਿਯੁਕਤੀ ਵਿਵਾਦਾਂ ਵਿੱਚ ਘਿਰ ਗਈ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਨਿਯੁਕਤੀਆਂ ਵਿੱਚ ਅਨੁਸੂਚਿਤ ਜਾਤੀ (ਐੱਸਸੀ) ਤੇ ਪਛੜੇ ਵਰਗ (ਓਬੀਸੀ) ਸਮਾਜ ਦੇ ਉਮੀਦਵਾਰਾਂ ਦੀ ਅਣਦੇਖੀ ਕੀਤੀ ਗਈ ਹੈ।

ਇੱਕ ਪੰਜਾਬੀ ਅਖਬਾਰ ਦੀ ਖਬਰ ਮੁਤਾਬਕ, ਬੀਤੇ ਸਾਲ ਜੁਲਾਈ ਵਿੱਚ ਨਿਯੁਕਤ ਕੀਤੇ ਗਏ 121 ਲਾਅ ਅਫਸਰਾਂ ਵਿੱਚ ਸਿਰਫ 5 ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਸਨ। ਇਸੇ ਤਰ੍ਹਾਂ ਇਸ ਵਾਰ ਵੀ ਇਸ ਵਰਗ ਨਾਲ ਸਬੰਧਤ ਉਮੀਦਵਾਰਾਂ ਦੀ ਅਣਦੇਖੀ ਹੋਈ। ਬੀਤੇ ਦਿਨੀਂ ਜਾਰੀ 28 ਲਾਅ ਅਫਸਰਾਂ ਦੀ ਨਿਯੁਕਤੀ ਸਬੰਧੀ ਜਾਰੀ ਦੂਜੀ ਸੂਚੀ ਵਿੱਚ ਅਨੁਸੂਚਿਤ ਜਾਤੀ ਦਾ ਸਿਰਫ 1 ਉਮੀਦਵਾਰ ਹੈ।

ਜੇਕਰ ਪਿਛਲੇ ਸਾਲ ਤੇ ਬੀਤੇ ਦਿਨਾਂ ਦੇ ਲਾਅ ਅਫਸਰਾਂ ਨੂੰ ਮਿਲਾ ਦਈਏ ਤਾਂ ਇਨ੍ਹਾਂ ਦੀ ਗਿਣਤੀ 149 ਬਣਦੀ ਹੈ, ਜਿਨ੍ਹਾਂ ਵਿੱਚ ਅਨੁਸੂਚਿਤ ਜਾਤੀ ਵਰਗ ਦੀ ਨੁਮਾਇੰਦਗੀ ਸਿਰਫ 6 ਬਣਦੀ ਹੈ। ਲਾਅ ਅਫਸਰਾਂ ਦੀ ਨਿਯੁਕਤੀ ਵਿੱਚ ਅਨੁਸੂਚਿਤ ਜਾਤੀ ਤੇ ਪਛੜੇ ਵਰਗਾਂ ਦੀ ਅਣਦੇਖੀ ਨੂੰ ਲੈ ਕੇ ਸੱਤਾਧਾਰੀ ਧਿਰ ਦੇ ਹੀ ਕਈ ਆਗੂ ਨਾਰਾਜ਼ ਦੱਸੇ ਜਾ ਰਹੇ ਹਨ।

ਖਬਰ ਮੁਤਾਬਕ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਅਫਸੋਸਜਨਕ ਹੈ ਕਿ ਅਨੁਸੂਚਿਤ ਜਾਤੀ ਵਰਗ ਨੂੰ ਸਰਕਾਰ ਵਿੱਚ ਹਰ ਕਿਤੇ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਸਣੇ ਹੋਰ ਮੰਤਰੀਆਂ ਅਰੁਣਾ ਚੌਧਰੀ ਤੇ ਸਾਧੂ ਸਿੰਘ ਧਰਮਸੋਤ ਨੇ ਕੈਬਨਿਟ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਇਹ ਮੁੱਦਾ ਚੁੱਕਿਆ ਸੀ ਤੇ ਉਨ੍ਹਾਂ ਅੱਗੇ ਇਨ੍ਹਾਂ ਨਿਯੁਕਤੀਆਂ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੇ ਵਰਗਾਂ ਦੇ ਉਮੀਦਵਾਰਾਂ ਨੂੰ ਘੱਟੋ-ਘੱਟ 30 ਫੀਸਦੀ ਰਾਖਵਾਂਕਰਨ ਦਿੱਤੇ ਜਾਣ ਦੀ ਮੰਗ ਕੀਤੀ ਗਈ ਸੀ। ਇਸਦੇ ਬਾਵਜੂਦ ਅਨੁਸੂਚਿਤ ਜਾਤੀ ਤੇ ਪਛੜੇ ਵਰਗਾਂ ਨਾਲ ਸਬੰਧਤ ਮੁੱਦਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜਾਰੀ ਲਾਅ ਅਫਸਰਾਂ ਦੀ ਨਿਯੁਕਤੀ ਸਬੰਧੀ ਸੂਚੀ ਵਿੱਚ ਸਿਆਸਤਦਾਨਾਂ, ਜੱਜਾਂ ਤੇ ਸਾਬਕਾ ਅਫਸਰਾਂ ਦੇ ਰਿਸ਼ਤੇਦਾਰਾਂ ਨੂੰ ਤਵੱਜੋ ਦੇਣ ਨੂੰ ਲੈ ਕੇ ਵੀ ਕਾਫੀ ਚਰਚਾ ਛਿੜੀ ਸੀ। ਇਸੇ ਤਰ੍ਹਾਂ ਇਸ ਵਾਰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੁੱਤਰ ਨੂੰ ਲਾਅ ਅਫਸਰ ਬਣਾਏ ਜਾਣ 'ਤੇ ਸੂਬਾ ਸਰਕਾਰ ਨੂੰ ਵਿਰੋਧੀ ਧਿਰ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Comments

Leave a Reply