Thu,Aug 22,2019 | 09:30:47am
HEADLINES:

Punjab

ਬਸਪਾ ਮੁਖੀ ਮਾਇਆਵਤੀ 12 ਮਈ ਨੂੰ ਆਉਣਗੇ ਪੰਜਾਬ, ਨਵਾਂਸ਼ਹਿਰ 'ਚ ਕਰਨਗੇ ਮਹਾਰੈਲੀ

ਬਸਪਾ ਮੁਖੀ ਮਾਇਆਵਤੀ 12 ਮਈ ਨੂੰ ਆਉਣਗੇ ਪੰਜਾਬ, ਨਵਾਂਸ਼ਹਿਰ 'ਚ ਕਰਨਗੇ ਮਹਾਰੈਲੀ

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਅੱਜ ਪਾਰਟੀ ਦੇ ਜਲੰਧਰ ਦਫਤਰ ਵਿਖੇ ਸੂਬਾ ਪੱਧਰੀ ਮੀਟਿੰਗ ਹੋਈ। ਇਸ ਦੌਰਾਨ ਬਸਪਾ ਦੇ ਪੰਜਾਬ-ਚੰਡੀਗੜ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ, ਜਦਕਿ ਬਸਪਾ ਸੂਬਾ ਪ੍ਰਧਾਨ ਸ. ਰਸ਼ਪਾਲ ਸਿੰਘ ਰਾਜੂ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਇਸ ਮੌਕੇ ਰਣਧੀਰ ਸਿੰਘ ਬੈਨੀਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਬਸਪਾ ਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੀਆਂ ਹੋਰ ਪਾਰਟੀਆਂ ਦੀਆਂ ਚੋਣ ਸਰਗਰਮੀਆਂ ਪੂਰੇ ਜ਼ੋਰਾਂ 'ਤੇ ਹਨ। ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੀ ਇਸ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਬਸਪਾ ਮੁਖੀ ਤੇ ਸਾਬਕਾ ਮੁੱਖ ਮੰਤਰੀ ਭੈਣ ਕੁਮਾਰੀ ਮਾਇਆਵਤੀ ਪੰਜਾਬ ਆ ਰਹੇ ਹਨ।

ਬਸਪਾ ਵੱਲੋਂ 12 ਮਈ ਨੂੰ ਨਵਾਂਸ਼ਹਿਰ ਵਿੱਚ ਚੰਡੀਗੜ ਰੋਡ ਵਿਖੇ ਸਵੇਰੇ 11 ਵਜੇ ਮਹਾਰੈਲੀ ਕੀਤੀ ਜਾ ਰਹੀ ਹੈ। ਇਸ ਮਹਾਰੈਲੀ ਵਿੱਚ ਬਸਪਾ ਮੁਖੀ ਭੈਣ ਮਾਇਆਵਤੀ ਸ਼ਾਮਲ ਹੋਣਗੇ। ਸ੍ਰੀ ਬੈਨੀਵਾਲ ਨੇ ਕਿਹਾ ਕਿ ਨਵਾਂਸ਼ਹਿਰ ਵਿੱਚ ਹੋਣ ਜਾ ਰਹੀ ਮਹਾਰੈਲੀ ਪੰਜਾਬ ਦੇ ਰਾਜਨੀਤਕ ਮਾਹੌਲ ਨੂੰ ਪ੍ਰਭਾਵਿਤ ਕਰੇਗੀ।

ਇਹ ਮਹਾਰੈਲੀ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ 13 ਉਮੀਦਵਾਰਾਂ ਦੀ ਜਿੱਤ ਨੂੰ ਪੱਕਾ ਕਰੇਗੀ। ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਬਸਪਾ ਦੀ ਨਵਾਂਸ਼ਹਿਰ ਮਹਾਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਮਹਾਰੈਲੀ ਦੀਆਂ ਤਿਆਰੀਆਂ ਲਈ ਪਾਰਟੀ ਦੇ ਸਾਰੇ ਅਹੁਦੇਦਾਰਾਂ ਤੇ ਵਰਕਰਾਂ ਨੇ ਜ਼ਿੰਮੇਵਾਰੀਆਂ ਸਾਂਭ ਲਈਆਂ ਹਨ। 

ਇਸ ਮੌਕੇ 'ਤੇ ਬਸਪਾ ਪੰਜਾਬ-ਚੰਡੀਗੜ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਪਾਰਟੀ ਸੰਗਠਨ ਦੇ ਕੰਮਕਾਜ ਦੀ ਸਮੀਖਿਆ ਕੀਤੀ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਸੂਬਾ ਪ੍ਰਧਾਨ ਸ. ਰਸ਼ਪਾਲ ਸਿੰਘ ਰਾਜੂ ਨੇ ਕਿਹਾ ਕਿ ਲੋਕਸਭਾ ਚੋਣਾਂ ਵਿੱਚ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੇ ਸਾਰੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਪੀਡੀਏ ਉਮੀਦਵਾਰਾਂ ਦੇ ਪੱਖ ਵਿੱਚ ਚੋਣ ਪ੍ਰਚਾਰ ਤੇਜ਼ ਕਰਨ ਲਈ ਕਿਹਾ।

ਇਸ ਮੌਕੇ ਮੌਕੇ ਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਬਲਵਿੰਦਰ ਕੁਮਾਰ, ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਵਿਕਰਮ ਸੋਢੀ ਤੇ ਹੁਸ਼ਿਆਰਪੁਰ ਸੀਟ ਤੋਂ ਉਮੀਦਵਾਰ ਖੁਸ਼ੀ ਰਾਮ ਵੀ ਮੌਜ਼ੂਦ ਸਨ। ਮੀਟਿੰਗ ਵਿੱਚ ਬਸਪਾ ਆਗੂ ਰਜਿੰਦਰ ਸਿੰਘ ਰੀਹਲ, ਨਿਰਮਲ ਸਿੰਘ ਸੁੰਮਨ, ਡਾ. ਮੱਖਣ ਸਿੰਘ, ਕੁਲਦੀਪ ਸਿੰਘ ਸਰਦੂਲਗੜ, ਬੀਬੀ ਸੰਤੋਸ਼ ਕੁਮਾਰੀ, ਤੀਰਥ ਰਾਜਪੁਰਾ, ਇੰਜ. ਮਹਿੰਦਰ ਸੰਧਰਾਂ, ਪਰਮਜੀਤ ਮੱਲ ਤੇ ਪੀਡੀ ਸ਼ਾਂਤ ਆਦਿ ਵੀ ਮੌਜ਼ੂਦ ਸਨ।

Comments

Leave a Reply