Sat,May 25,2019 | 01:27:57pm
HEADLINES:

Punjab

'ਲੋਕਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਬਣੇਗਾ ਨਵਾਂ ਅਕਾਲੀ ਦਲ'

'ਲੋਕਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਬਣੇਗਾ ਨਵਾਂ ਅਕਾਲੀ ਦਲ'

ਆਪਣੇ ਸਭ ਤੋਂ ਮਾੜੇ ਦੌਰ 'ਚ ਪਹੁੰਚ ਚੁੱਕੇ ਅਕਾਲੀ ਦਲ ਦੀਆਂ ਮੁਸ਼ਕਿਲਾਂ ਹੋਰ ਵਧਣ ਜਾ ਰਹੀਆਂ ਹਨ। ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਬਿਕਰਮ ਸਿੰਘ ਮਜੀਠਿਆ ਤੋਂ ਨਾਰਾਜ਼ ਚੱਲ ਰਹੇ ਟਕਸਾਲੀ ਆਗੂ ਲੋਕਸਭਾ ਚੋਣਾਂ 2019 ਤੋਂ ਪਹਿਲਾਂ ਪੰਜਾਬ ਵਿੱਚ ਨਵਾਂ ਅਕਾਲੀ ਦਲ ਬਣਾ ਸਕਦੇ ਨੇ। ਇਸ ਗੱਲ ਦਾ ਪ੍ਰਗਟਾਵਾ 18 ਨਵੰਬਰ ਨੂੰ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕੀਤਾ।
 
ਅਬੋਹਰ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੇਖਵਾਂ ਨੇ ਕਿਹਾ ਕਿ ਲੋਕਸਭਾ ਚੋਣਾਂ ਤੋਂ ਪਹਿਲਾਂ ਅਸਲੀ ਅਕਾਲੀ ਦਲ ਵਜ਼ੂਦ ਵਿੱਚ ਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਜੋ ਆਗੂ ਸੁਖਬੀਰ ਬਾਦਲ ਤੇ ਬਿਕਰਮ ਸਿੰਘ ਮਜੀਠਿਆ ਨੂੰ ਨਾਪਸੰਦ ਕਰਕੇ ਪਾਰਟੀ ਛੱਡ ਚੁੱਕੇ ਹਨ ਜਾਂ ਛੱਡਣ ਦਾ ਮਨ ਬਣਾ ਰਹੇ ਹਨ, ਉਨ੍ਹਾਂ ਸਾਰਿਆਂ ਨੂੰ ਇੱਕ ਮੰਚ 'ਤੇ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਨਵਾਂ ਅਕਾਲੀ ਦਲ ਬਣਾਉਣ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। 
 
ਇਸ ਮੌਕੇ 'ਤੇ ਫਿਰੋਜ਼ਪੁਰ ਤੋਂ ਸਾਂਸਦ ਸ਼ੇਰ ਸਿੰਘ ਘੁਬਾਇਆ ਵੀ ਉਨ੍ਹਾਂ ਦੇ ਨਾਲ ਸਨ। ਜ਼ਿਕਰਯੋਗ ਹੈ ਕਿ ਮਾਲਵੇ ਤੋਂ ਅਕਾਲੀ ਦਲ ਦੇ ਵੱਡੇ ਆਗੂ ਤੇ ਸਾਂਸਦ ਸੁਖਵੇਦ ਸਿੰਘ ਢੀਂਡਸਾ ਪਹਿਲਾਂ ਹੀ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਹਨ। ਉਨ੍ਹਾਂ ਦੇ ਇਸ ਕਦਮ ਨੂੰ ਪਾਰਟੀ ਲੀਡਰਸ਼ਿਪ ਖਿਲਾਫ ਨਾਰਾਜ਼ਗੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
 
ਦੂਜੇ ਪਾਸੇ ਖਡੂਰ ਸਾਹਿਬ ਤੋਂ ਸਾਂਸਦ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਸਾਂਸਦ ਰਤਨ ਸਿੰਘ ਅਜਨਾਲਾ ਨੇ ਵੀ ਪਾਰਟੀ ਲੀਡਰਸ਼ਿਪ ਖਿਲਾਫ ਮੋਰਚਾ ਖੋਲਿਆ ਹੋਇਆ ਹੈ। ਸਾਂਸਦ ਸ਼ੇਰ ਸ਼ਿੰਘ ਘੁਬਾਇਆ ਵੀ ਅਗਲੀਆਂ ਚੋਣਾਂ ਅਕਾਲੀ ਦਲ ਦੀ ਟਿਕਟ ਤੋਂ ਨਾ ਲੜਨ ਦਾ ਐਲਾਨ ਕਰ ਚੁੱਕੇ ਹਨ।
 
ਬੀਤੇ 18 ਨਵੰਬਰ ਨੂੰ ਜਲਾਲਾਬਾਦ ਤੋਂ ਅਕਾਲੀ ਦਲ ਦੇ 40 ਅਹੁਦੇਦਾਰ ਪਾਰਟੀ ਨੂੰ ਛੱਡ ਚੁੱਕੇ ਹਨ। 2017 ਦੀਆਂ ਵਿਧਾਨਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਇਸੇ ਸੀਟ ਤੋਂ ਜਿੱਤੇ ਹਨ।

 

Comments

Leave a Reply