Thu,Aug 22,2019 | 09:29:12am
HEADLINES:

Punjab

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਕੁਮਾਰੀ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਸਮਰਥਨ ਦਾ ਐਲਾਨ

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਕੁਮਾਰੀ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਸਮਰਥਨ ਦਾ ਐਲਾਨ

ਪੰਜਾਬ ਦੀ ਸਿਆਸਤ 'ਚ ਬਸਪਾ ਦਾ ਇੱਕ ਵਾਰ ਫਿਰ ਉਭਾਰ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ। ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੇ ਬੈਨਰ ਹੇਠ ਚੋਣ ਮੈਦਾਨ 'ਚ ਉਤਰਨ ਵਾਲੀ ਬਸਪਾ ਨੂੰ ਸਹਿਯੋਗੀ ਪਾਰਟੀਆਂ ਦਾ ਸਮਰਥਨ ਤਾਂ ਮਿਲ ਹੀ ਰਿਹਾ ਹੈ, ਹੁਣ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਵੀ ਪਾਰਟੀ ਪ੍ਰਧਾਨ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਗਿਆ ਹੈ।

ਚੰਡੀਗੜ ਵਿੱਚ 30 ਮਾਰਚ ਨੂੰ ਹੋਈ ਪ੍ਰੈਸ ਕਾਨਫਰੰਸ ਦੌਰਾਨ ਬਸਪਾ ਮੁਖੀ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ। ਇੱਥੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ, ਪੰਜਾਬ ਏਕਤਾ ਪਾਰਟੀ ਪ੍ਰਧਾਨ ਸ. ਸੁਖਪਾਲ ਸਿੰਘ ਖਹਿਰਾ, ਲੋਕ ਇਨਸਾਫ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਸੀਪੀਆਈ ਦੇ ਬੰਤ ਸਿੰਘ ਬਰਾੜ, ਆਰਐਮਪੀਆਈ ਦੇ ਮੰਗਤ ਰਾਮ ਪਾਸਲਾ ਤੇ ਧਰਮਵੀਰ ਗਾਂਧੀ ਦੀ ਨਵਾਂ ਪੰਜਾਬ ਪਾਰਟੀ ਦੇ ਨੁਮਾਇੰਦੇ ਮੌਜ਼ੂਦ ਸਨ।

ਇਸ ਮੌਕੇ 'ਤੇ ਸ. ਸੁਖਪਾਲ ਸਿੰਘ ਖਹਿਰਾ, ਸ. ਸਿਮਰਜੀਤ ਸਿੰਘ ਬੈਂਸ ਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਹੋਰ ਆਗੂਆਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਅਹੁਦੇ ਲਈ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ ਦੇ ਨਾਂ ਦਾ ਸਮਰਥਨ ਕਰਦੇ ਹਨ। ਉਹ ਚਾਹੁੰਦੇ ਹਨ ਕਿ ਕੁਮਾਰੀ ਮਾਇਆਵਤੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨ।

ਜ਼ਿਕਰਯੋਗ ਹੈ ਕਿ ਪੰਜਾਬ ਸਾਹਿਬ ਕਾਂਸ਼ੀਰਾਮ ਦੀ ਜਨਮ ਤੇ ਕਰਮ ਭੂਮੀ ਹੈ। ਇੱਕ ਲੰਮੇ ਸਮੇਂ ਤੋਂ ਬਾਅਦ ਇੱਥੇ ਬਸਪਾ ਦੇ ਪੱਖ ਵਿੱਚ ਮਾਹੌਲ ਬਣਦਾ ਹੋਇਆ ਦਿਖਾਈ ਦੇ ਰਿਹਾ ਹੈ। ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਬੈਨਰ ਹੇਠ 6 ਰਾਜਨੀਤਕ ਪਾਰਟੀਆਂ ਦਾ ਇਕੱਠੇ ਹੋਣ ਦਾ ਲਾਭ ਇਨ੍ਹਾਂ ਸਾਰੀਆਂ ਪਾਰਟੀਆਂ ਨੂੰ ਮਿਲਦਾ ਹੋਇਆ ਦਿਖਾਈ ਦੇ ਰਿਹਾ ਹੈ।

Comments

Leave a Reply