Sun,Jan 26,2020 | 08:40:29am
HEADLINES:

Punjab

ਸ੍ਰੀ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਨੂੰ ਲੈ ਕੇ ਪੰਜਾਬ ਭਰ 'ਚ ਪ੍ਰਦਰਸ਼ਨ, ਸੜਕਾਂ ਜਾਮ

ਸ੍ਰੀ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਨੂੰ ਲੈ ਕੇ ਪੰਜਾਬ ਭਰ 'ਚ ਪ੍ਰਦਰਸ਼ਨ, ਸੜਕਾਂ ਜਾਮ

ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੀ ਘਟਨਾ ਨੂੰ ਲੈ ਕੇ ਪੰਜਾਬ ਭਰ ਵਿੱਚ ਗੁੱਸੇ ਦੀ ਅੱਗ ਭੜਕ ਗਈ। ਇਸ ਘਟਨਾ ਦੇ ਵਿਰੋਧ ਵਿੱਚ ਦਲਿਤ ਸਮਾਜ ਦੇ ਲੋਕਾਂ ਨੇ ਸੜਕਾਂ 'ਤੇ ਆ ਕੇ ਜਮ ਕੇ ਪ੍ਰਦਰਸ਼ਨ ਕੀਤੇ। ਨਤੀਜੇ ਵੱਜੋਂ ਸੜਕਾਂ 'ਤੇ ਟ੍ਰੈਫਿਕ ਰੁਕ ਗਿਆ।

ਘਟਨਾ ਨੂੰ ਲੈ ਕੇ ਲੋਕਾਂ ਨੇ ਜਲੰਧਰ ਦੇ ਪਠਾਨਕੋਟ ਬਾਈਪਾਸ, ਲੰਮਾ ਪਿੰਡ ਚੌਕ, ਬੂਟਾ ਮੰਡੀ, ਕਰਤਾਰਪੁਰ, ਆਦਮਪੁਰ, ਗੋਰਾਇਆ, ਰਾਮਾ ਮੰਡੀ ਵਿੱਚ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਲੁਧਿਆਣਾ, ਹੁਸ਼ਿਆਰਪੁਰ, ਫਗਵਾੜਾ, ਨਵਾਂਸ਼ਹਿਰ ਵਿੱਚ ਵੀ ਲੋਕਾਂ ਨੇ ਜਗ੍ਹਾ-ਜਗ੍ਹਾ ਪ੍ਰਦਰਸ਼ਨ ਕੀਤੇ। 

ਖਬਰਾਂ ਮੁਤਾਬਕ, ਜਲੰਧਰ ਦੇ ਬੂਟਾ ਮੰਡੀ ਖੇਤਰ ਵਿੱਚ ਸਥਿਤੀ ਤਣਾਅਪੂਰਨ ਹੁੰਦੇ ਦੇਖ ਪੈਰਾ ਮਿਲੀਟਰੀ ਫੋਰਸ ਤੈਨਾਤ ਕਰ ਦਿੱਤੀ ਗਈ ਹੈ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਲੋਕਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ-ਨਾਲ ਦਿੱਲੀ ਦੀ ਕੇਜਰੀਵਾਲ ਸਰਕਾਰ ਖਿਲਾਫ ਵੀ ਜਮ ਕੇ ਨਾਅਰੇਬਾਜ਼ੀ ਕੀਤੀ।

Comments

Leave a Reply