Wed,Jun 03,2020 | 09:16:10pm
HEADLINES:

Punjab

ਸਟੂਡੈਂਟਸ ਨੇ ਭਾਜਪਾ-ਕਾਂਗਰਸ ਸਰਕਾਰਾਂ ਖਿਲਾਫ ਕੀਤਾ ਪ੍ਰਦਰਸ਼ਨ, ਬਸਪਾ ਨੇ ਦਿੱਤਾ ਸਾਥ

ਸਟੂਡੈਂਟਸ ਨੇ ਭਾਜਪਾ-ਕਾਂਗਰਸ ਸਰਕਾਰਾਂ ਖਿਲਾਫ ਕੀਤਾ ਪ੍ਰਦਰਸ਼ਨ, ਬਸਪਾ ਨੇ ਦਿੱਤਾ ਸਾਥ

ਸਟੂਡੈਂਟਸ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਜਲੰਧਰ ਵਿੱਚ ਡੀਸੀ ਦਫਤਰ ਦੇ ਬਾਹਰ ਵਿਦਿਆਰਥੀਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰਾਂ, ਸਥਾਨਕ ਪ੍ਰਸ਼ਾਸਨ ਤੇ ਨਿੱਜੀ ਵਿੱਦਿਅਕ ਸੰਸਥਾਵਾਂ ਖਿਲਾਫ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਬਸਪਾ ਆਗੂ ਤੇ ਲਾਅ ਸਟੂਡੈਂਟ ਬਲਵਿੰਦਰ ਕੁਮਾਰ ਨੇ ਕੀਤੀ। ਉਨ੍ਹਾਂ ਤੋਂ ਇਲਾਵਾ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਵਿਦਿਆਰਥੀ ਆਗੂ ਦੀਪਕ ਬਾਲੀ, ਨਵਦੀਪ ਦਕੋਹਾ, ਦੀਪਕ ਜੱਲੋਵਾਲ, ਲਖਵੀਰ ਵਿਰਦੀ ਨੇ ਵੀ ਵਿਦਿਆਰਥੀਆਂ ਨੂੰ ਲਾਮਬੰਦ ਕੀਤਾ।
 
ਇਨ੍ਹਾਂ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਸੂਬੇ ਦੀ ਕਾਂਗਰਸ ਸਰਕਾਰ ਦੋਵੇਂ ਹੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਖਾਸ ਤੌਰ 'ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਇਮਾਨਦਾਰ ਨਹੀਂ ਹਨ। ਇਸ ਕਰਕੇ ਰੋਜ਼ਾਨਾ ਹੀ ਜਲੰਧਰ ਸਮੇਤ ਪੰਜਾਬ ਭਰ ਵਿੱਚ ਵਿਦਿਆਰਥੀਆਂ ਨੂੰ ਪਰੇਸ਼ਾਨ ਹੋਣਾ ਪੈ ਰਿਹਾ ਹੈ ਤੇ ਕਾਲਜ ਪ੍ਰਬੰਧਕਾਂ ਵੱਲੋਂ ਉਨ੍ਹਾਂ ਰੋਜ਼ਾਨਾ ਹੀ ਅਪਮਾਨਿਤ ਕੀਤਾ ਜਾ ਰਿਹਾ ਹੈ।
 
ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਅਪਲਾਈ ਕਰਨ ਲਈ ਪੋਰਟਲ ਅਜੇ ਵੀ ਖੁੱਲਿਆ ਨਹੀਂ ਹੈ। ਇਸ ਤੋਂ ਇਲਾਵਾ ਨਿੱਜੀ ਕਾਲਜਾਂ ਵੱਲੋਂ ਵਿਦਿਆਰਥੀਆਂ ਦੇ ਸਰਟੀਫਿਕੇਟ ਜਬਤ ਕੀਤੇ ਗਏ ਹਨ, ਜੋ ਤੁਰੰਤ ਜਾਰੀ ਕੀਤੇ ਜਾਣ। ਕਿਸੇ ਵੀ ਵਿਦਿਆਰਥੀ ਦਾ ਰੋਲ ਨੰਬਰ ਨਾ ਰੋਕਿਆ ਜਾਵੇ। ਵਿਦਿਆਰਥੀਆਂ ਨੂੰ ਅਪਮਾਨਿਤ ਕਰਨ ਵਾਲੇ ਕਾਲਜਾਂ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਪ੍ਰਸ਼ਾਸਨ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰੇ।
 
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਨਿਜੀ ਵਿੱਦਿਅਕ ਅਦਾਰਿਆਂ ਵੱਲੋਂ ਕੀਤੀ ਜਾ ਰਹੀ ਮਨਮਰਜੀ 'ਤੇ ਰੋਕ ਲਗਾਈ ਜਾਵੇ ਅਤੇ ਕਾਲਜਾਂ ਦੀਆਂ ਫੀਸਾਂ ਹਰ ਕੋਰਸ ਲਈ 10 ਹਜ਼ਾਰ ਤੋਂ ਘੱਟ ਕੀਤੀਆਂ ਜਾਣ, ਤਾਂਕਿ ਵਿਦਿਆਰਥੀਆਂ ਨੂੰ ਸਕੀਮਾਂ ਦੀ ਲੋੜ ਹੀ ਨਾ ਰਹੇ ਤੇ ਹਰ ਵਰਗ ਦੇ ਬੱਚੇ ਬਿਨਾਂ ਮੁਸ਼ਕਿਲ ਦੇ ਪੜ੍ਹ ਸਕਣ।
 
ਮੌਕੇ 'ਤੇ ਪਹੁੰਚੇ ਅਫਸਰਾਂ ਨੇ ਵਿਦਿਆਰਥੀਆਂ ਦੀਆਂ ਸੁਣਵਾਈ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਗੱਲ ਕਹੀ ਤੇ ਨਾਲ ਹੀ ਕਿਹਾ ਕਿ ਅੱਗੇ ਤੋਂ ਵੀ ਵਿਦਿਆਰਥੀਆਂ ਨੂੰ ਅਜਿਹੀਆਂ ਮੁਸ਼ਕਿਲਾਂ ਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਧਰਨਾ ਚੁੱਕ ਲਿਆ।

Comments

Leave a Reply