Tue,Sep 17,2019 | 04:58:28am
HEADLINES:

editorial

ਬੇਲਗਾਮ ਅਰਥਵਿਵਸਥਾ : ਗਰੀਬ ਹੋਰ ਗਰੀਬ ਹੋਇਆ, ਅਮੀਰ ਹੋਰ ਅਮੀਰ

ਬੇਲਗਾਮ ਅਰਥਵਿਵਸਥਾ : ਗਰੀਬ ਹੋਰ ਗਰੀਬ ਹੋਇਆ, ਅਮੀਰ ਹੋਰ ਅਮੀਰ

ਆਕਸਫੈਮ ਵਲੋਂ ਛਾਪੀ ਆਰਥਿਕ ਨਾ ਬਰਾਬਰੀ ਸਬੰਧੀ 2018 ਦੀ ਰਿਪੋਰਟ ਸਭ ਦਾ ਧਿਆਨ ਖਿੱਚਦੀ ਹੈ | ਇਸ ਰਿਪੋਰਟ ਨੂੰ ਧਿਆਨ ਨਾਲ ਘੋਖਣਾ ਬਣਦਾ ਹੈ | ਇਸ ਸਮੇਂ ਦੇਸ਼ ਅਤੇ ਪੂਰੀ ਦੁਨੀਆ ਵਿੱਚ ਆਰਥਿਕ ਪਾੜਾ ਲਗਾਤਾਰ ਵੱਧ ਰਿਹਾ ਹੈ | ਭਾਰਤ ਵਿੱਚ 1991 ਤੋਂ ਬਾਅਦ ਉਦਾਰੀਕਰਣ ਨੀਤੀਆ ਲਾਗੂ ਹੋਈਆਂ | ਇਸ ਤੋਂ ਬਾਅਦ ਭਾਰਤ ਦੀ ਆਰਥਿਕਤਾ ਵਿੱਚ ਨਾ ਬਰਾਬਰੀ ਦਾ ਰੰਗ ਲਗਾਤਾਰ ਚੜਿ੍ਹਆ ਹੈ | ਉਦਾਰੀਕਰਨ ਨਾਲ ਭਾਰਤ ਦੀਆਂ ਆਰਥਕ ਸੰਭਾਵਨਾਵਾਂ 'ਚ ਬੇਹੱਦ ਵਾਧਾ ਹੋਇਆ, ਦੇਸ਼ ਨੇ ਬੇਹੱਦ ਤਰੱਕੀ ਵੀ ਕੀਤੀ |

ਇਸੇ ਬੁਨਿਆਦ 'ਤੇ ਅੱਜ ਦੀ ਸਰਕਾਰ ਇਹ ਦਾਅਵਾ ਵੀ ਕਰ ਰਹੀ ਹੈ ਕਿ ਭਾਰਤ 2024 ਤੱਕ 50 ਅਰਬ ਅਮਰੀਕੀ ਡਾਲਰ ਦੀ ਅਰਥ ਵਿਵਸਥਾ ਬਣ ਜਾਏਗਾ, ਪਰ ਇਸ ਬੇਲਗਾਮ ਹੋਈ ਅਰਥ ਵਿਵਸਥਾ ਨੇ ਦੇਸ਼ ਦੇ ਗਰੀਬਾ ਨੂੰ ਹੋਰ ਗਰੀਬ ਅਤੇ ਅਮੀਰਾ ਨੂੰ ਹੋਰ ਅਮੀਰ ਕੀਤਾ ਹੈ |

ਭਾਵੇਂ ਕਿ ਸੰਯੁਕਤ ਰਾਸ਼ਟਰ ਵਲੋਂ ਜਾਰੀ ਗਰੀਬੀ ਸੂਚਾਕ ਰਿਪੋਰਟ 2019 ਅਨੁਸਾਰ ਪਿਛਲੇ ਦਸ ਸਾਲਾ ਵਿੱਚ ਦੇਸ਼ ਦੇ 27.1 ਕਰੋੜ ਲੋਕ ਗਰੀਬੀ ਰੇਖਾ ਤੋਂ ਬਾਹਰ ਆਏ ਹਨ | ਹਾਲਾਕਿ ਹੁਣ ਵੀ ਦੇਸ਼ ਵਿੱਚ ਗਰੀਬੀ ਰੇਖਾ ਤੋਂ ਹੇਠ ਰਹਿਣ ਵਾਲੇ ਲੋਕਾ ਦੀ ਗਿਣਤੀ 37 ਕਰੋੜ ਦੱਸੀ ਗਈ ਹੈ | ਰਿਪੋਰਟ ਦੇ ਅਨੁਸਾਰ ਦੁਨੀਆ ਭਰ ਦੇ ਸਰਵੇ ਕੀਤੇ ਗਏ 101 ਦੇਸ਼ਾ ਵਿੱਚ 130 ਕਰੋੜ ਗਰੀਬ ਰਹਿੰਦੇ ਹਨ|

ਗਰੀਬੀ ਹੇਠ ਰਹਿ ਰਹੇ ਲੋਕਾ ਦਾ ਪੈਮਾਨਾ ਨਾਪਣ ਲਈ ਪੋਸ਼ਣ ਦੀ ਕਮੀ, ਬਾਲ ਮੌਤ ਦਰ, ਰਸੋਈ ਗੈਸ ਦੀ ਉਪਲੱਬਧਤਾ, ਸਫਾਈ, ਪੀਣ ਦੇ ਪਾਣੀ ਦੀ ਸੁਵਿਧਾ, ਬਿਜਲੀ ਦਾ ਮਿਲਣਾ, ਘਰਾ ਦੀ ਕਮੀ ਅਤੇ ਜਾਇਦਾਦ ਦੀ ਘਾਟ ਨੂੰ ਰੱਖਿਆ ਗਿਆ | ਬੇਸ਼ਕ ਭਾਰਤ ਵਿੱਚ ਪਿਛਲੇ ਇੱਕ ਦਹਾਕੇ ਵਿੱਚ ਗਰੀਬੀ ਘੱਟ ਹੋਈ ਹੈ, ਪਰ ਆਰਥਿਕ ਅਤੇ ਸਮਾਜਿਕ ਨਾ ਬਰਾਬਰੀ ਦੇ ਕਾਰਨ ਭਾਰਤ ਦੇ ਕਰੋੜਾ ਲੋਕ ਖੁਸ਼ਹਾਲੀ ਤੋਂ ਪਿੱਛੇ ਹਨ |

ਸਾਲ 2017 ਵਿੱਚ ਭਾਰਤ ਦੇ ਅਰਬਪਤੀਆ ਦੀ ਕੁੱਲ ਜਾਇਦਾਦ ਦੇਸ਼ ਦੀ ਜੀਡੀਪੀ ਦੇ 15 ਫੀਸਦੀ ਦੇ ਬਾਰਬਰ ਹੋ ਗਈ, ਜਦਕਿ ਪੰਜ ਸਾਲ ਪਹਿਲਾ ਇਹ 10 ਫੀਸਦੀ ਸੀ | ਭਾਵ ਸਰਕਾਰੀ ਨੀਤੀਆਾ ਦੀ ਬਦੌਲਤ ਅਮੀਰਾ ਦੇ ਧਨ ਵਿੱਚ ਬੇਤਹਾਸ਼ਾ ਵਾਧਾ ਹੋਇਆ ਹੈ| ਔਕਸਫੈਮ ਰਿਪੋਰਟ ਅਨੁਸਾਰ ਭਾਰਤ ਆਰਥਿਕ ਨਾ-ਬਰਾਬਰੀ ਵਾਲੇ ਦੇਸ਼ਾ ਵਿੱਚੋਂ ਇੱਕ ਹੈ |

ਭਾਰਤ ਵਿੱਚ 2017 ਵਿੱਚ ਜਿੰਨੀ ਜਾਇਦਾਦ ਵਧੀ, ਉਸਦਾ 73 ਫੀਸਦੀ ਹਿੱਸਾ ਦੇਸ਼ ਦੇ ਇੱਕ ਫੀਸਦੀ ਅਮੀਰਾ ਦੀ ਝੋਲੀ ਪਿਆ ਅਤੇ ਦੇਸ਼ ਦੇ 130 ਕਰੋੜ ਲੋਕਾ ਦੇ ਪੱਲੇ 27 ਫੀਸਦੀ¢ ਅਸਲ ਵਿੱਚ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥ ਵਿਵਸਥਾ ਵਿੱਚ ਅਮੀਰ-ਗਰੀਬ ਵਿਚਲਾ ਪਾੜਾ ਲਗਾਤਾਰ ਵੱਧ ਰਿਹਾ ਹੈ | ਵੱਡੇ ਧਨੀ ਲੋਕਾ ਦੀ ਸੰਖਿਆ ਦੇ ਹਿਸਾਬ ਨਾਲ ਭਾਰਤ ਦਾ ਦੁਨੀਆ ਵਿੱਚ ਛੇਵਾ ਸਥਾਨ ਹੈ |

ਇਸ ਪਾੜੇ ਨੂੰ ਦੂਰ ਕਰਨ ਲਈ ਸਰਕਾਰ ਵਲੋਂ ਮਿੱਥਕੇ ਕੋਈ ਉਪਰਾਲੇ ਨਾ ਕਰਨ ਕਾਰਨ ਭਾਰਤ ਦਾ ਦੁਨੀਆ ਦੇ ਹੋਰ ਦੇਸ਼ਾਂ ਦੇ ਮੁਕਾਬਲੇ ਪ੍ਰਦਰਸ਼ਨ ਸੰਤੋਖਜਨਕ ਨਹੀਂ ਰਿਹਾ | ਇਸ ਸਾਲ ਦੇ ਬਜਟ ਵਿੱਚ ਦੋ ਸੌ ਕਰੋੜ ਰੁਪਏ ਸਲਾਨਾ ਕਮਾਉਣ ਵਾਲਿਆਾ ਉਤੇ ਤਿੰਨ ਫੀਸਦੀ ਅਤੇ ਪੰਜ ਕਰੋੜ ਕਮਾਉਣ ਵਾਲਿਆਂ ਉਤੇ ਸੱਤ ਫੀਸਦੀ ਸਰਚਾਰਜ ਲਗਾ ਕੇ ਸਰਕਾਰ ਨੇ ਇਹ ਦਾਅਵਾ ਕੀਤਾ ਹੈ ਕਿ ਇਸ ਨਾਲ ਦੇਸ਼ 'ਚ ਆਰਥਿਕ ਨਾ ਬਰਾਬਰੀ ਘੱਟੇਗੀ, ਪਰ ਆਰਥਿਕ ਨੀਤੀਆਾ ਵਿੱਚ ਬਦਲੀ ਨਾ ਕਰਕੇ ਸਰਕਾਰ ਨੇ ਇਸ ਆਰਥਿਕ ਪਾੜੇ ਦੇ ਵਾਧੇ ਵਾਲੇ ਕਦਮ ਹੀ ਪੁੱਟੇ ਹਨ, ਜਿਨ੍ਹਾਂ ਵਿੱਚ ਏਅਰ ਇੰਡੀਆ ਭਾਰਤੀ ਰੇਲਵੇ ਅਤੇ ਹੋਰ ਸੰਸਥਾਨ ਨੂੰ ਨਿੱਜੀ ਖੇਤਰ ਨੂੰ ਵੇਚਣ ਦਾ ਕਦਮ ਪ੍ਰਮੁੱਖ ਹੈ |

ਦੇਸ਼ ਦੇ ਅਮੀਰਾ ਦੀ ਦੌਲਤ ਵਿੱਚ ਅਰਬਾ, ਖਰਬਾ ਦਾ ਵਾਧਾ ਦੇਸ਼ ਦੀ ਅਰਾਥਿਕਤਾ 'ਚ ਮਜ਼ਬੂਤੀ ਕਿਵੇਂ ਗਿਣਿਆ ਜਾ ਸਕਦਾ ਹੈ, ਜਦੋਂ ਕਿ ਜਿਹੜੇ ਸਖ਼ਤ ਮਿਹਨਤ ਕਰਦੇ ਹਨ, ਲੋਕਾ ਦੇ ਖਾਣ ਲਈ ਭੋਜਣ ਦਾ ਪ੍ਰਬੰਧ ਕਰਦੇ ਹਨ, ਬੁਨਿਆਦੀ ਢਾਚੇ ਦੀ ਉਸਾਰੀ ਲਈ ਹੱਥੀ ਕਿਰਤ ਕਰਦੇ ਹਨ, ਫੈਕਟਰੀਆਾ 'ਚ ਕੰਮ ਕਰਦੇ ਹਨ, ਉਨ੍ਹਾਂ ਕੋਲ ਨਾ ਆਪਣੇ ਬੱਚਿਆਾ ਦੇ ਪਾਲਣ ਪੋਸ਼ਣ ਲਈ ਸਾਧਨ ਹਨ, ਨਾ ਉਨ੍ਹਾਂ ਦੀ ਪੜ੍ਹਾਈ ਤੇ ਸਿਹਤ ਸਹੂਲਤਾ ਦਾ ਕੋਈ ਪ੍ਰਬੰਧ?

ਉਹ ਤਾਂ ਦੋ ਡੰਗ ਦੀ ਰੋਟੀ ਤੋਂ ਵੀ ਆਤੁਰ ਹਨ | ਦੇਸ਼ ਵਿੱਚ ਲੋਕਤੰਤਰ ਦੇ ਨਾਂ ਉਤੇ ਭਿ੍ਸ਼ਟਾਚਾਰ, ਚੋਰ ਬਜ਼ਾਰੀ ਅਤੇ ਲੁੱਟ-ਖਸੁੱਟ ਦਾ ਜੋ ਵਾਧਾ ਹੋ ਰਿਹਾ ਹੈ, ਉਸ ਨਾਲ ਦੇਸ਼ 'ਚ ਰਾਜਸੀ ਤਾਕਤ ਕੁਝ ਚੁਣੇ ਹੋਏ ਅਮੀਰਾ ਦੇ ਹੱਥ ਪੁੱਜ ਰਹੀ ਹੈ, ਜਿਹੜੇ ਸਾਫ-ਸੁਥਰੇ ਅਕਸ ਵਾਲੇ ਲੋਕਾ ਨੂੰ ਪਿਛਾਹ ਸੁੱਟਕੇ ਆਪਣੇ ਹੱਥ ਠੋਕੇ ਸਿਆਸਤਦਾਨਾ ਨੂੰ ਦੇਸ਼ ਦੀ ਸਿਆਸਤ 'ਚ ਅੱਗੇ ਲਿਆਕੇ ਆਪਣੇ ਹੱਥ ਰੰਗਣਾ ਚਾਹੁੰਦੇ ਹਨ | ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮ ਦੇ ਹਵਾਲੇ ਨਾਲ ਛਪੀ ਇੱਕ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਦੇਸ਼ ਵਿੱਚ 233 ਸਾਸਦ ਜੋ ਜਿੱਤ ਕੇ ਲੋਕ ਸਭਾ ਦੇ ਮੈਂਬਰ ਚੁਣੇ ਗਏ ਹਨ, ਉਨ੍ਹਾਂ ਉਤੇ ਫੌਜਦਾਰੀ ਕੇਸ ਦਰਜ ਹਨ, ਜਦਕਿ ਇਨ੍ਹਾਂ ਵਲੋਂ 115 ਸਾਫ ਸੁਥਰੇ ਅਕਸ ਵਾਲੇ ਉਮੀਦਵਾਰਾ ਨੂੰ ਸੰਸਦ ਜਾਣੋਂ ਰੋਕ ਦਿੱਤਾ ਹੈ |

ਹੈਰਾਨੀ ਦੀ ਗੱਲ ਤਾਂ ਇਹ ਵੀ ਹੈ ਕਿ ਦੇਸ਼ ਦੇ 313 ਕਰੋੜਪਤੀ ਸਾਸਦ ਇਹੋ ਜਿਹੇ ਹਨ, ਜਿਨ੍ਹਾਂ ਨੇ 50 ਫੀਸਦੀ ਤੋਂ ਵੱਧ ਵੋਟਾ ਹਾਸਲ ਕੀਤੀਆਾ ਹਨ | ਜੇਕਰ ਦੇਸ਼ ਵਿੱਚ ਅਮੀਰਾਂ ਦਾ ਬੋਲਬਾਲਾ ਰਹਿੰਦਾ ਹੈ ਤਾਂ ਇੱਕ ਸਰਵੇ ਅਨੁਸਾਰ ਗਰੀਬਾ ਦੀ ਆਮਦਨ 'ਚ ਵਾਧੇ ਦਾ ਜਾ ਉਨ੍ਹਾਂ ਨੂੰ ਸਮਾਜਿਕ ਸਿਆਸੀ ਖੇਤਰ 'ਚ ਅੱਗੇ ਵਧਣ ਦਾ ਮੌਕਾ ਨਹੀਂ ਮਿਲਦਾ ਤਾਂ ਘੱਟੋ-ਘੱਟ ਦਿਹਾੜੀ ਕਮਾਉਣ ਵਾਲੇ ਭਾਰਤ ਦੇ ਪੇਂਡੂ ਵਰਕਰ ਨੂੰ ਕਿਸੇ ਵੱਡੀ ਕੱਪੜੇ ਬਨਾਉਣ ਵਾਲੀ ਫੈਕਟਰੀ ਦੇ ਉੱਚ ਅਧਿਕਾਰੀ ਦੇ ਬਰਾਬਰ ਦੀ ਤਨਖਾਹ ਲੈਣ ਲਈ 941 ਸਾਲ ਲੱਗਣਗੇ |

ਦੇਸ਼ ਦਾ ਪੇਂਡੂ ਅਰਥਚਾਰਾ ਡਾਵਾਡੋਲ ਹੈ | ਖੇਤੀ ਖੇਤਰ ਪੂਰੀ ਤਰ੍ਹਾ ਸੰਕਟ ਵਿੱਚ ਹੈ | ਪੇਂਡੂ ਬੁਨਿਆਦੀ ਢਾਚਾ ਕਿਸੇ ਵੀ ਤਰ੍ਹਾ ਵੱਧ-ਫੁਲ ਨਹੀਂ ਰਿਹਾ | ਮਗਨਰੇਗਾ ਵਰਗੀ ਸਕੀਮ ਬੁਰੀ ਤਰ੍ਹਾ ਫੇਲ ਹੋ ਚੁੱਕੀ ਹੈ | ਪਿੰਡਾ 'ਚ ਸਿੱਖਿਆ ਸਹੂਲਤਾ ਦੀ ਕਮੀ ਖਟਕਦੀ ਹੈ, ਸਿਹਤ ਸਹੂਲਤਾ ਤਾ ਮਿਲ ਹੀ ਨਹੀਂ ਰਹੀਆਂ | ਪੀਣ ਵਾਲੇ ਪਾਣੀ ਦੀ ਕਮੀ ਹੈ | ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ |

ਦੇਸ਼ ਦੇ ਕੁਦਰਤੀ ਖਜ਼ਾਨੇ ਸਰਕਾਰੀ ਸ਼ਹਿ ਉਤੇ ਲੁੱਟੇ ਜਾ ਰਹੇ ਹਨ | ਪਿੰਡਾ 'ਚ ਉਗਾਈਆਂ ਜਾ ਰਹੀਆਾ ਫਸਲਾਂ ਨੂੰ ਸਹੀ ਮੁੱਲ ਨਹੀਂ ਮਿਲ ਰਿਹਾ | ਸਰਕਾਰਾ ਵਲੋਂ ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਮੰਨਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ | ਪੇਂਡੂ ਖੇਤਰ ਨੂੰ ਪਿੱਛੇ ਛੱਡ ਕੇ ਸ਼ਹਿਰੀ ਖੇਤਰ ਵੱਲ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸਦੇ ਵਿਕਾਸ ਦੀ ਦਰ ਮੁਕਾਬਲਤਨ ਵੱਧ ਹੈ |

ਸ਼ਹਿਰਾਂ ਵਿੱਚ ਤਾਂ ਵੱਡਾ ਬੁਨਿਆਦੀ ਢਾਚਾ ਉਸਾਰਿਆ ਜਾ ਰਿਹਾ ਹੈ, ਪੁੱਲ ਬਣ ਰਹੇ ਹਨ, ਸੜਕਾ ਬਣ ਰਹੀਆਾ ਹਨ, ਵੱਡੇ–ਵੱਡੇ ਮਾਲਜ਼ ਉਸਾਰੇ ਜਾ ਰਹੇ ਹਨ, ਗਗਨ ਚੁੰਬੀ ਇਮਾਰਤਾ ਦਾ ਨਿਰਮਾਣ ਹੋ ਰਿਹਾ ਹੈ, ਬੁਲੇਟ ਟਰੇਨ ਚਲਾਉਣ ਦੀ ਗੱਲ ਹੋ ਰਹੀ ਹੈ, ਮੈਟਰੋ ਚਲਾਈ ਜਾ ਰਹੀ ਹੈ, ਪਰ ਆਮ ਲੋਕਾ ਖਾਸ ਕਰਕੇ ਪੇਂਡੂਆਾ ਲਈ ਲਿੰਕ ਸੜਕਾ ਹੀ ਨਹੀਂ, ਸਕੂਲ, ਬਾਲਵਾੜੀ ਕੇਂਦਰ, ਸਿਹਤ ਕੇਂਦਰ ਤਾ ਦੂਰ ਦੀ ਗੱਲ ਹੈ | ਪਿੰਡ ਦੇ ਸਾਰੇ ਘਰਾ ਜਾ ਸ਼ਹਿਰਾ ਦੇ ਪੱਛੜੇ ਇਲਾਕਿਆਾ ਦੇ ਘਰਾ 'ਚ ਬਿਜਲੀ ਕੁਨੈਕਸ਼ਨ ਹੀ ਨਹੀਂ ਹਨ|

ਗਰੀਬਾਂ ਦੀ ਹਾਲਤ ਤਾਂ ਇਹ ਹੈ ਕਿ ਉਨ੍ਹਾਂ ਦੇ ਬੈਂਕਾ 'ਚ ਖਾਤੇ ਹੀ ਕੋਈ ਨਹੀਂ | ਜੇਕਰ ਜਨ-ਧਨ ਯੋਜਨਾ 'ਚ ਸਰਕਾਰ ਨੇ ਖਾਤੇ ਆਮ ਲੋਕਾ ਦੇ ਖੁਲਵਾਏ ਗਏ, ਤਾ ਉਨ੍ਹਾਂ ਵਿਚੋਂ ਅੱਧੇ ਬੰਦ ਹੋ ਗਏ ਜਾ ਬੰਦ ਕਰ ਦਿੱਤੇ ਗਏ | ਆਵਾਜਾਈ ਦੇ ਸਾਧਨਾ ਦੀ ਪਿੰਡਾ 'ਚ ਲਗਾਤਾਰ ਕਮੀ ਹੈ | ਪ੍ਰਸੂਤਾ ਪੀੜਾ ਹੰਢਾ ਰਹੀਆਾ ਔਰਤਾ, ਰਾਤ-ਬਰਾਤੇ ਘਰਾ 'ਚ ਬੱਚਾ ਜੰਮਣ ਲਈ ਮਜ਼ਬੂਰ ਹਨ |

ਕਹਿਣ ਨੂੰ ਤਾ ਲੋਕ ਭਲਾਈ ਹਿੱਤ ਹੁਣ ਦੀ ਸਰਕਾਰ ਨੇ ਸੈਕੜੇ ਯੋਜਨਾਵਾ ਬਣਾਈਆਾ ਹਨ, ਪਰ ਉਨ੍ਹਾਂ ਵਿੱਚੋਂ ਬਹੁਤੀਆਾ ਲੋਕਾ ਦੇ ਦੁਆਰੇ ਤੱਕ ਪਹੁੰਚ ਨਹੀਂ ਕਰ ਸਕੀਆਂ | ਕਿਸਾਨਾ ਦੀ ਪ੍ਰਧਾਨ ਮੰਤਰੀ ਕਿਸਾਨ ਬੀਮਾ ਯੋਜਨਾ ਦਾ ਕੀ ਬਣਿਆ? ਆਯੂਸ਼ਮਾਨ ਭਾਰਤ ਬੀਮਾ ਯੋਜਨਾ ਕਿੰਨੇ ਗਰੀਬਾ ਦਾ ਇਲਾਜ ਕਰਵਾ ਸਕੀ? ਸਰਕਾਰ ਦੀਆਾ ਸਕੀਮਾ ਪ੍ਰਚਾਰ ਲਈ ਤਾ ਬਥੇਰੀਆਾ ਹਨ, ਪਰ 'ਗੱਲੀਂ ਅਸੀਂ ਚੰਗੀਆਾ ਅਚਾਰੀ ਬੁਰਾਈਆਂ' ਵਾਲੀ ਗੱਲ ਹੈ | ਸਕੀਮਾ ਸਰਾਥਕਤਾ ਨਾਲ ਲਾਗੂ ਨਹੀਂ ਕੀਤੀਆਾ ਜਾ ਰਹੀਆਂ | ਸਿੱਟਾ ਲੋਕਾ ਨੂੰ ਸਹੂਲਤਾ ਮਿਲ ਹੀ ਨਹੀਂ ਰਹੀਆਾ ਜਾ ਦੂਜੇ ਅਰਥਾ 'ਚ ਕਹੀਏ ਪ੍ਰਚਾਰ ਬਥੇਰਾ ਹੈ, ਪਰ ਅਮਲ ਕੁਝ ਵੀ ਨਹੀਂ |

2014 'ਚ ਗਲੋਬਲ ਵੈਲਥ ਡਾਟਾ ਬੁਕ ਤਿਆਰ ਕੀਤੀ ਗਈ ਹੈ, ਜਿਸ ਵਿੱਚ ਦਰਜ਼ ਹੈ ਕਿ ਗਰੀਬ ਵਰਗ ਦੇ ਹੇਠਲੇ 10 ਫੀਸਦੀ ਲੋਕਾ ਕੋਲ ਦੇਸ਼ ਦੀ ਰਾਸ਼ਟਰੀ ਸੰਪਤੀ ਦਾ 0.2 ਪ੍ਰਤੀਸ਼ਤ ਹੀ ਹੈ, ਜਦਕਿ ਉਪਰਲੇ 10 ਫੀਸਦੀ ਲੋਕਾ ਕੋਲ 74 ਫੀਸਦੀ ਸੰਪਤੀ ਹੈ |

ਭਾਰਤ ਦੁਨੀਆ ਦਾ ਦੂਜੇ ਨੰਬਰ ਦੀ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ, ਜਿੱਥੇ ਤੇਂਦੂਲਕਰ ਕਮੇਟੀ ਦੀ ਰਿਪੋਰਟ ਅਨੁਸਾਰ 22 ਫੀਸਦੀ ਲੋਕ ਗਰੀਬੀ ਰੇਖਾ ਤੋਂ ਹੇਠਾ ਰਹਿੰਦੇ ਹਨ | ਗਲਤ ਸਰਕਾਰੀ ਨੀਤੀਆਂ, ਅਫ਼ਸਰਸ਼ਾਹੀ ਅਤੇ ਸਿਆਸਤਦਾਨਾ ਦੀ ਸਾਝ ਨਾਲ ਕੀਤੀ ਜਾ ਰਹੀ ਲੁੱਟ, ਲੋਕਾ ਲਈ ਆਰਥਿਕ ਤੌਰ ਤੇ ਭਾਰੀ ਪੈ ਰਹੀ ਹੈ | ਇੱਕ ਅੰਦਾਜ਼ੇ ਮੁਤਾਬਕ ਭਾਰਤ ਦੀ ਕੁੱਲ ਪਬਲਿਕ ਜਾਇਦਾਦ 1500 ਲੱਖ ਕਰੋੜ ਹੈ |

ਅਰਥਾਤ ਹਰ ਪੰਜ ਮੈਂਬਰੀ ਭਾਰਤ ਪਰਿਵਾਰ ਦੀ ਜਾਇਦਾਦ 50 ਲੱਖ ਰੁਪਏ ਆਾਕੀ ਗਈ ਹੈ, ਪਰ ਵੱਡੀ ਗਿਣਤੀ ਭਾਰਤੀ ਪਰਿਵਾਰ ਇਸ ਤੋਂ ਵਿਰਵੇ ਹਨ | ਆਖ਼ਰ ਇਹੋ ਜਿਹੇ ਹਾਲਾਤ ਵਿੱਚ ਗਰੀਬਾ ਦਾ ਕੀ ਬਣੇਗਾ?

-ਗੁਰਮੀਤ ਪਲਾਹੀ
(ਲੇਖਕ ਤੇ ਪੱਤਰਕਾਰ)
ਸੰਪਰਕ : 98158-02070

Comments

Leave a Reply