Wed,Dec 19,2018 | 09:50:30am
HEADLINES:

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 28 ਤੋਂ

ਮੁਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 28 ਫਰਵਰੀ ਤੋਂ ਲੈ ਕੇ 24 ਮਾਰਚ ਤੱਕ ਕਰਵਾਈਆਂ ਜਾਣਗੀਆਂ। ਇਸ ਸਬੰਧ 'ਚ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਮ ਸਕੂਲ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ 'ਤੇ ਜ਼ੋਰ ਦਿੰਦਿਆਂ ਅਧਿਆਪਕਾਂ ਅਤੇ ਪ੍ਰੀਖਿਆ ਅਮਲੇ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

12ਵੀਂ ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਸ਼ਾਮ ਦੇ ਸੈਸ਼ਨ ਵਿੱਚ 28 ਫਰਵਰੀ ਤੋਂ 24 ਮਾਰਚ ਤੱਕ ਲਈ ਜਾਵੇਗੀ। ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਹੋਵੇਗਾ। 10ਵੀਂ ਦਸਵੀਂ ਜਮਾਤ (ਸਮੇਤ ਓਪਨ ਸਕੂਲ) ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਵਿੱਚ 12 ਮਾਰਚ ਤੋਂ 31 ਮਾਰਚ ਤੱਕ ਹੋਵੇਗੀ। ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1.15 ਵਜੇ ਤੱਕ ਦਾ ਹੋਵੇਗਾ।

ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਸਰਕਾਰੀ, ਪ੍ਰਾਈਵੇਟ, ਐਫੀਲੀਏਟਿਡ, ਐਸੋਸੀਏਟਿਡ ਸਕੂਲਾਂ ਵਿੱਚ 20 ਫਰਵਰੀ ਨੂੰ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸਹੁੰ ਚੁੱਕੀ ਜਾਵੇਗੀ।

Comments

Leave a Reply


Latest News