Sun,Jul 05,2020 | 05:49:35am
HEADLINES:

ਰੁਜ਼ਗਾਰ ਤੇ ਰੋਟੀ ਨੂੰ ਤਰਸਦੇ ਲੋਕ

ਪੰਜਾਬ ਤੇ ਪੰਜਾਬੀਆਂ ਦੀ ਵਿਗੜਦੀ ਆਰਥਿਕ ਸਥਿਤੀ ਚਿੰਤਾ ਵਧਾਉਣ ਵਾਲੀ ਹੈ। ਖਾਸ ਤੌਰ 'ਤੇ ਸੂਬੇ 'ਚ ਗਰੀਬੀ ਰੇਖਾ ਹੇਠ ਰਹਿਣ ਵਾਲੇ ਲੱਖਾਂ ਲੋਕਾਂ ਦਾ ਜੀਵਨ ਪੱਧਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਰੁਜ਼ਗਾਰ ਦਾ ਕੋਈ ਪੱਕਾ ਪ੍ਰਬੰਧ ਨਾ ਹੋਣ ਅਤੇ ਗਰੀਬੀ ਦੀ ਮਾਰ ਕਰਕੇ ਇਹ ਲੋਕ ਆਪਣਾ ਢਿੱਡ ਭਰਨ ਲਈ ਵੀ ਸਰਕਾਰੀ ਰਹਿਮ 'ਤੇ ਨਿਰਭਰ ਹਨ।

ਸੂਬੇ 'ਚ ਸਮੇਂ-ਸਮੇਂ 'ਚ ਬਣਨ ਵਾਲੀਆਂ ਸਰਕਾਰਾਂ ਇਨ੍ਹਾਂ ਦੇ ਰੁਜ਼ਗਾਰ ਦਾ ਕੋਈ ਪੱਕਾ ਪ੍ਰਬੰਧ ਨਹੀਂ ਕਰ ਸਕੀਆਂ ਅਤੇ ਨਾ ਹੀ ਇਨ੍ਹਾਂ ਨੂੰ ਸਵੈ ਨਿਰਭਰ ਬਣਾ ਕੇ ਆਪਣੇ ਪੈਰਾਂ 'ਤੇ ਖੜੀਆਂ ਕਰ ਸਕੀਆਂ। ਇਨ੍ਹਾਂ ਹਾਲਾਤ 'ਚ ਬੇਰੁਜ਼ਗਾਰੀ ਦੇ ਸਤਾਏ ਲੋਕਾਂ ਨੂੰ ਆਪਣਾ ਢਿੱਡ ਭਰਨ ਲਈ ਸਰਕਾਰ ਅੱਗੇ ਹੱਥ ਅੱਡਣੇ ਪੈ ਰਹੇ ਹਨ।

ਇਨ੍ਹਾਂ ਲੋੜਵੰਦ ਲੋਕਾਂ ਲਈ ਸਰਕਾਰਾਂ ਵੱਲੋਂ ਮੁਫਤ/ਸਬਸਿਡੀ ਵਾਲੇ ਰਾਸ਼ਨ ਦੀਆਂ ਸਕੀਮਾਂ ਚਲਾਈਆਂ ਜਾਂਦੀਆਂ ਹਨ। ਹਾਲਾਂਕਿ ਇਹ ਗੱਲ ਵੱਖਰੀ ਹੈ ਕਿ ਇਸਦੇ ਬਾਵਜੂਦ ਕਈ ਲੋੜਵੰਦ ਲੋਕ ਮਦਦ ਤੋਂ ਵਾਂਝੇ ਰਹਿ ਜਾਂਦੇ ਹਨ। ਪੰਜਾਬ ਦੇ ਫੂਡ ਸਪਲਾਈ ਮੰਤਰੀ ਵੱਲੋਂ ਉਪਲਬਧ ਕਰਵਾਏ ਗਏ ਅੰਕੜਿਆਂ ਮੁਤਾਬਕ ਸੂਬੇ 'ਚ ਸਬਸਿਡੀ ਵਾਲੇ ਰਾਸ਼ਨ ਦੇ ਲਾਭਪਾਤਰੀ ਪਰਿਵਾਰਾਂ ਦੀ ਗਿਣਤੀ ਕਰੀਬ 35 ਲੱਖ ਹੈ। ਇਨ੍ਹਾਂ 'ਚੋਂ ਕਰੀਬ 55 ਫੀਸਦੀ ਪਰਿਵਾਰ ਪੇਂਡੂ ਖੇਤਰ ਤੇ ਕਰੀਬ 45 ਫੀਸਦੀ ਪਰਿਵਾਰ ਸ਼ਹਿਰੀ ਖੇਤਰ ਨਾਲ ਸਬੰਧਤ ਹਨ।

ਗਰੀਬੀ ਰੇਖਾ ਹੇਠ ਰਹਿਣ ਵਾਲੇ ਪਰਿਵਾਰਾਂ ਨੂੰ ਨੀਲੇ ਕਾਰਡ ਰਾਹੀਂ ਰਾਸ਼ਨ ਦਿੱਤਾ ਜਾਂਦਾ ਹੈ, ਪਰ ਇਹ ਦੋਸ਼ ਲੰਮੇ ਸਮੇਂ ਤੋਂ ਲੱਗ ਰਹੇ ਹਨ ਕਿ ਸੱਤਾਧਾਰੀ ਧਿਰ ਵੱਲੋਂ ਰਾਜਨੀਤਕ ਰੰਜਿਸ਼ ਤਹਿਤ ਕਈ ਲੋੜਵੰਦਾਂ ਦੇ ਨੀਲੇ ਕਾਰਡ ਕੱਟੇ ਜਾਂਦੇ ਹਨ। ਸਰਕਾਰਾਂ ਨੂੰ ਇਸ ਪਾਸੇ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਇਸਦੇ ਨਾਲ-ਨਾਲ ਗਰੀਬਾਂ-ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਆਪਣੇ ਪੈਰਾਂ 'ਤੇ ਖੜਾ ਕਰਨ ਲਈ ਉਨ੍ਹਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਵੀ ਕਰਨਾ ਚਾਹੀਦਾ ਹੈ।

Comments

Leave a Reply


Latest News