Tue,Aug 03,2021 | 05:50:43am
HEADLINES:

India

ਖੇਤੀ ਕਾਨੂੰਨਾਂ ਖਿਲਾਫ 5 ਨਵੰਬਰ ਨੂੰ ਚੱਕਾ ਜਾਮ ਕਰਨਗੇ ਕਿਸਾਨ ਸੰਗਠਨ

ਖੇਤੀ ਕਾਨੂੰਨਾਂ ਖਿਲਾਫ 5 ਨਵੰਬਰ ਨੂੰ ਚੱਕਾ ਜਾਮ ਕਰਨਗੇ ਕਿਸਾਨ ਸੰਗਠਨ

ਦੇਸ਼ ਦੇ ਵੱਖ-ਵੱਖ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ 27 ਅਕਤੂਬਰ ਨੂੰ ਦਿੱਲੀ ਵਿਖੇ ਮੀਟਿੰਗ ਕੀਤੀ। ਇਸ 'ਚ ਫੈਸਲਾ ਲਿਆ ਗਿਆ ਕਿ 5 ਨਵੰਬਰ ਨੂੰ ਦੇਸ਼ ਭਰ ਕਿਸਾਨਾਂ ਵੱਲੋਂ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਬਾਅਦ 26 ਤੇ 27 ਨਵੰਬਰ ਨੂੰ 'ਦਿੱਲੀ ਚੱਲੋ, ਡੇਲਾ ਲਾਓ, ਘੇਰਾ ਪਾਓ' ਅੰਦੋਲਨ ਰਾਹੀਂ ਕੇਂਦਰ ਸਰਕਾਰ 'ਤੇ ਕਿਸਾਨ ਕਾਨੂੰਨਾਂ ਨੂੰ ਵਾਪਸ ਲੈਣ ਦਾ ਦਬਾਅ ਪਾਇਆ ਜਾਵੇਗਾ।

ਇਸ ਫੈਸਲੇ ਮੁਤਾਬਕ 5 ਨਵੰਬਰ ਨੂੰ ਸਾਰੇ ਦੇਸ਼ 'ਚ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ 26 ਤੇ 27 ਨਵੰਬਰ ਨੂੰ 'ਦਿੱਲੀ ਚੱਲੋ' ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਦੌਰਾਨ ਦਿੱਲੀ 'ਚ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ।

ਖਬਰਾਂ ਮੁਤਾਬਕ 27 ਅਕਤੂਬਰ ਨੂੰ ਦਿੱਲੀ 'ਚ ਹੋਈ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ ਕਿ 3 ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਸਰਕਾਰ ਨਾਲ ਗੱਲਬਾਤ ਦੀ ਪ੍ਰਕਿਰਿਆ ਵੀ ਜਾਰੀ ਰੱਖੀ ਜਾਵੇਗੀ, ਜਿਸ ਨਾਲ ਇਸ ਮੁੱਦੇ ਦਾ ਸ਼ਾਂਤੀਪੂਰਵਕ ਹੱਲ ਕੱਢਿਆ ਜਾ ਸਕੇ, ਪਰ ਮੁੱਦਿਆਂ 'ਤੇ ਕੋਈ ਹੱਲ ਨਾ ਨਿਕਲਣ ਦੀ ਸਥਿਤੀ 'ਚ ਸਰਕਾਰ ਦਾ ਵਿਰੋਧ ਜਾਰੀ ਰੱਖਿਆ ਜਾਵੇਗਾ। ਮੀਟਿੰਗ 'ਚ 150 ਤੋਂ ਜ਼ਿਆਦਾ ਕਿਸਾਨ ਸੰਗਠਨਾਂ ਦੇ ਹਿੱਸਾ ਲੈਣ ਦਾ ਦਾਅਵਾ ਕੀਤਾ ਗਿਆ ਹੈ।

Comments

Leave a Reply